12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਵਰਨਕਾਰ ਦਾ ਕਾਰੀਗਰ ਲੱਖਾਂ ਦਾ ਸੋਨਾ ਲੈ ਕੇ ਹੋਇਆ ਫ਼ਰਾਰ

ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮੀਟਰੀ ਰੋਡ ਸਥਿਤ ਸਵਰਨਕਾਰ ਦਾ ਕਾਰੀਗਰ ਲੱਖਾਂ ਰੁਪਏ ਮੁੱਲ ਦਾ ਸੋਨਾ ਲੈ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸਵਰਨਕਾਰ ਵਿਕਰਮ ਕਪੂਰ ਦੀ ਸ਼ਿਕਾਇਤ 'ਤੇ ਕਾਰੀਗਰ ਸੈਮੁਲ ਮਲਿਕ ਵਾਸੀ ਪੱਛਮੀ ਬੰਗਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਨੇ ਉਕਤ ਕਥਿਤ ਦੋਸ਼ੀ ਨੂੰ 122 ਗ੍ਰਾਮ ਸੋਨਾ ਜ਼ੇਵਰ ਬਣਾਉਣ ਲਈ ਦਿੱਤੇ ਸਨ, ਪਰ ਕਥਿਤ ਦੋਸ਼ੀ ਨੇ ਉਸ ਨੂੰ ਜ਼ੇਵਰ ਬਣਾ ਕੇ ਨਹੀਂ ਦਿੱਤੇ ਅਤੇ ਸੋਨਾ ਲੈ ਕੇ ਫ਼ਰਾਰ ਹੋ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਦੋਸ਼ੀ ਦਾ ਕਿਧਰੇ ਪਤਾ ਨਹੀਂ ਲੱਗਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਪਿੰਡ ਹਿਮਾਯੂਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਮੀਟਿੰਗ ਨੂੰ ਪਿੰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ... ਅਗਲੀ ਖ਼ਬਰ ਧੋਖੇ ਨਾਲ ਲੱਖਾਂ ਦੀ ਨਕਦੀ ਏਟੀਐਮ ਚੋਂ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।