12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਪੁਲਿਸ 'ਆਪ' ਵਿਧਾਇਕਾਂ ਦੀ ਕਠਪੁਤਲੀ ਬਣੀ-ਅਨਿਲ ਸਰੀਨ <br/>

ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂਆਂ ਵਲੋਂ ਦੁੱਗਰੀ ਸਥਿਤ ਪਾਰਟੀ ਦਫ਼ਤਰ ਵਿਖੇ ਇਕ ਮੀਟਿੰਗ ਦੌਰਾਨ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਗੰਭੀਰ ਚਿੰਤਾ ਜਤਾਈ ਅਤੇ ਸੂਬਾ ਸਰਕਾਰ 'ਤੇ ਤਿੱਖੇ ਦੋਸ਼ ਲਗਾਏ | ਇਸ ਮੌਕੇ ਭਾਜਪਾ ਦੇ ਪੰਜਾਬ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਵਿਚ ਕਾਨੰੂਨ ਵਿਵਸਥਾ ਕਮਜ਼ੋਰ ਹੋ ਗਈ ਹੈ ਅਤੇ ਪੁਲਿਸ 'ਤੇ ਰਾਜਨੀਤਿਕ ਦਬਾਅ ਵੱਧ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਹਾਲਾਤ ਵਿਚ ਪੰਜਾਬ ਪੁਲਿਸ 'ਆਪ' ਵਿਧਾਇਕਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ ਅਤੇ ਭਾਜਪਾ ਵਰਕਰਾਂ ਨੰੂ ਨਿਸ਼ਾਨਾ ਬਣਾਉਣ ਲਈ ਝੂਠੀਆਂ ਐਫ.ਆਈ.ਆਰ. ਦਰਜ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਗਠਨ ਤੋਂ ਬਾਅਦ ਭਾਜਪਾ ਕੌਂਸਲਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਰੱੁਧ ਕਈ ਮਾਮਲੇ ਦਰਜ ਕੀਤੇ ਗਏ ਹਨ, ਜੋ ਰਾਜਨੀਤਿਕ ਰੰਜ਼ਿਸ਼ ਦਾ ਨਤੀਜਾ ਹਨ | ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਸੂਬੇ ਦੇ ਲੋਕ 'ਆਪ' ਸਰਕਾਰ ਤੋਂ ਨਿਰਾਸ਼ ਹਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਵਰਕਰਾਂ ਨੰੂ ਬਿਨਾਂ ਵਜ੍ਹਾ ਤੰਗ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਭਾਜਪਾ ਵਰਕਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਐਫ.ਆਈ.ਆਰ. ਤੁਰੰਤ ਵਾਪਸ ਲਈਆਂ ਜਾਣ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਾਜਪਾ ਆਉਣ ਵਾਲੇ ਦਿਨਾਂ ਵਿਚ ਸੜਕਾਂ 'ਤੇ ਉਤਰ ਕੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰੇਗੀ | ਇਸ ਮੌਕੇ ਗੁਰਦੇਵ ਸ਼ਰਮਾ ਦੇਬੀ, ਪੁਸ਼ਪਿੰਦਰ ਸਿੰਗਲ, ਡਾ. ਸਤੀਸ਼ ਕੁਮਾਰ ਤੇ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਇਕਾਈ ਹਸਪਤਾਲ ਵਿਖੇ ਪਿਸ਼ਾਬ ਨਲੀ ਦੇ ਸੁੰਗੜਨ ਦਾ ਪੱਕਾ ਇਲਾਜ ਉਪਲਬਧ-ਡਾ. ਔਲਖ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ 'ਚ 63ਵਾਂ ਇਨਾਮ ਵੰਡ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।