12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ <br/>

ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ 12 ਤੋਂ 14 ਅਪ੍ਰੈਲ ਤੱਕ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਗੁ: ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਭਾਈ ਬਲਦੇਵ ਸਿੰਘ ਭੁਲਪੁਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸੁਖਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਮਿੰਦਰ ਪਾਲ ਸਿੰਘ ਲਾਲ ਵੀਰ ਜੀ, ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜੱਥਾ, ਬਾਲਾ ਪ੍ਰੀਤਮ ਸਟੱਡੀ ਸਰਕਲ ਦੇ ਬੱਚੇ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਅਤੇ ਕਥਾ ਵਾਚਕ ਹਾਜ਼ਰੀਆਂ ਭਰਕੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਅੰਮਿ੍ਤ ਸੰਚਾਰ ਦਾ ਬਾਟਾ ਵੀ ਤਿਆਰ ਹੋਵੇਗਾ ਅਤੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲੇ ਪ੍ਰਾਣੀਆਂ ਨੂੰ ਅੰਮਿ੍ਤ ਛਕਾਇਆ ਜਾਵੇਗਾ | ਗੁਰੂ ਦੇ ਲੰਗਰ ਅਤੱਟ ਵਰਤਾਏ ਜਾਣਗੇ |

ਪਿਛਲੀ ਖ਼ਬਰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਪੀ. ਏ. ਯੂ. ਵਿਚ ਖੋਜ ਅਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।