12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਜੀ.ਏ.ਡੀ. ਅਕੈਡਮੀ ਨੇ ਮਨਾਇਆ ਵਿਸਾਖੀ ਦਾ ਪਵਿੱਤਰ ਤਿਉਹਾਰ <br/>

ਅਜੀਤ ਡੈਸਕ 12-04-2026
ਲਾਡੋਵਾਲ, 11 ਅਪ੍ਰੈਲ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਜੀ.ਏ.ਡੀ.ਅਕੈਡਮੀ ਲਾਦੀਆਂ ਖੁਰਦ ਦੇ ਵਿਹੜੇ ਵਿਚ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਅਕੈਡਮੀ ਦੇ ਚੇਅਰਮੈਨ ਪਰਮਪ੍ਰੀਤ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਇਕ ਵਿਸ਼ੇਸ਼ ਅਸੈਂਬਲੀ ਨਾਲ ਹੋਈ, ਜਿਸ ਵਿਚ ਵਿਸਾਖੀ ਦੀ ਮਹੱਤਤਾ, ਕਣਕ ਦੀ ਵਾਢੀ ਅਤੇ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਕਲਗੀਧਰ ਪਾਤਸ਼ਾਹ ਵਲੋਂ ਖ਼ਾਲਸਾ ਪੰਥ ਦੀ ਸਥਾਪਨਾ ਦਿਵਸ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਣ ਨਾਲ ਹੋਈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਰਵਾਇਤੀ ਪਹਿਰਾਵਿਆਂ ਵਿਚ ਸਜੇ ਵਿਦਿਆਰਥੀਆਂ ਨੇ ਅਮੀਰ ਸਭਿਆਚਾਰਕ ਵਿਰਾਸਤ ਦੇ ਖੇਤਰ ਨੂੰ ਸੁੰਦਰ ਢੰਗ ਨਾਲ ਪ੍ਰਦਰਸ਼ਿਤ ਕਰਕੇ ਇਕ ਵੱਖਰੀ ਛਾਪ ਛੱਡ ਕੇ ਸਰੋਤਰਿਆਂ ਪਾਸੋਂ ਵਾਹ ਵਾਹ ਖੱਟੀ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਗੀਤ ਅਤੇ ਏਕਤਾ ਨਾਲ ਭਰਿਆ ਖੁਸ਼ੀ ਦਾ ਮਾਹੌਲ ਹਾਜ਼ਰੀਨ ਲਈ ਇਕ ਜਸ਼ਨ ਯਾਦਗਾਰੀ ਹੋ ਨਿੱਬੜਿਆ, ਜਿਸ ਦੀ ਹਾਊਸ ਵਲੋਂ ਫੁੱਲ ਸ਼ਲਾਘਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਉੱਤਮਤਾ ਲਈ ਯਤਨ ਕਰਦੇ ਹੋਏ ਸਭਿਆਚਾਰਕ ਪਰੰਪਰਾਵਾਂ ਅਤੇ ਗੁਣਾਂ ਨੂੰ ਕਾਇਮ ਰੱਖਣ ਲਈ ਵੀ ਉਤਸ਼ਾਹਿਤ ਕੀਤਾ ਗਿਆ | ਪ੍ਰੋਗਰਾਮ ਦੇ ਅਖੀਰ ਵਿਚ ਪਿ੍ੰਸੀਪਲ ਸੁਨੀਤਾ ਕੁਮਾਰੀ ਵਲੋਂ ਸਮੂਹ ਹਾਜ਼ਰੀਨ ਨੂੰ ਪ੍ਰੋਗਰਾਮ ਵਿਚ ਪੁੱਜਣ 'ਤੇ ਜੀ ਆਇਆਂ ਆਖਿਆ ਗਿਆ, ਬੱਚਿਆਂ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਕੋਟਿ ਕੋਟਿ ਮੁਬਾਰਕਾਂ ਦਿੰਦਿਆਂ ਆਏ ਹੋਏ ਮਾਪਿਆਂ, ਬੱਚਿਆਂ ਤੇ ਸਟਾਫ਼ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਗਿਆ |

ਪਿਛਲੀ ਖ਼ਬਰ ਸਿੱਖ ਨੌਜਵਾਨ 'ਤੇ ਅੰਨ੍ਹਾ ਤਸ਼ੱਦਦ ਕਰਨ ਵਾਲੇ ਐਸ.ਐਚ.ਓ. ਖ਼ਿਲਾਫ਼ ਪੁਲਿਸ ਅਪਰਾਧਿਕ ਮਾਮਲਾ ਦਰਜ ਕਰੇ-ਝਿੰਜਰ <br/> ਅਗਲੀ ਖ਼ਬਰ ਚੇਅਰਮੈਨ ਗਿੱਲ ਨੇ ਲੁਧਿਆਣਾ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।