12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਫੂਡ ਸੇਫ਼ਟੀ ਅਫ਼ਸਰ ਰੋਜ਼ਾਨਾ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਆਪਣੇ ਦਫ਼ਤਰਾਂ ਵਿਚ ਉਪਲਬਧ ਰਹਿਣਗੇ-ਡਾ. ਆਸ਼ੀਸ਼ ਚਾਵਲਾ <br/>

ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਡਾ. ਤਰਲੋਚਨ ਸਿੰਘ)-ਫੂਡ ਐਂਡ ਡਰੱਗਜ਼ ਐਡਮਨਿਸਟੇ੍ਰਸ਼ਨ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਲੁਧਿਆਣਾ ਜ਼ਿਲੇ ਵਿਚ 9 ਅਪ੍ਰੈਲ ਤੋਂ 23 ਅਪ੍ਰੈਲ ਤੱਕ ਫੂਡ ਸੇਫ਼ਟੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਇਸ ਪਹਿਲ ਦਾ ਮਕਸਦ ਆਮ ਜਨਤਾ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿਹਤ ਅਫ਼ਸਰ ਡਾ. ਅਸ਼ੀਸ਼ ਚਾਵਲਾ ਨੇ ਦੱਸਿਆ ਕਿ ਇਸ ਦੌਰਾਨ ਜ਼ਿਲੇ• ਭਰ ਵਿਚ ਫੂਡ ਸੇਫ਼ਟੀ ਨਾਲ ਸੰਬੰਧਿਤ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ | ਡਿਜ਼ਾਈਨੇਟਿਡ ਅਫ਼ਸਰਾਂ ਅਤੇ ਫੂਡ ਸੇਫ਼ਟੀ ਅਫ਼ਸਰਾਂ ਨੂੰ ਨਿਯਮਿਤ ਜਾਂਚਾਂ ਕਰਨ, ਜਾਗਰੂਕਤਾ ਪ੍ਰੋਗਰਾਮ ਕਰਨ ਅਤੇ ਫੂਡ ਬਿਜ਼ਨਸ ਓਪਰੇਟਰਾਂ ਨੂੰ ਇਸ ਮੁਹਿੰਮ ਵਿਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਫੂਡ ਬਿਜ਼ਨਸ ਓਪਰੇਟਰਾਂ ਨੂੰ ਦੁੱਧ, ਦੁੱਧ ਉਤਪਾਦ ਅਤੇ ਮਸਾਲਿਆਂ ਵਰਗੇ ਖਾਦ ਪਦਾਰਥਾਂ ਦੇ ਸੈਂਪਲ ਟੈਸਟਿੰਗ ਲਈ ਸਵੈ-ਇੱਛਾ ਨਾਲ ਜਮਾ ਕਰਵਾਉਣ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ | ਇਸ ਲਈ ਫੂਡ ਸੇਫ਼ਟੀ ਅਫ਼ਸਰ ਹਰ ਰੋਜ਼ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਆਪਣੇ ਦਫ਼ਤਰਾਂ ਵਿਚ ਉਪਲਬਧ ਰਹਿਣਗੇ ਅਤੇ ਸੈਂਪਲ ਪ੍ਰਾਪਤ ਕਰਨਗੇ, ਜਿਨਾਂ ਨੂੰ ਵਿਸ਼ਲੇਸ਼ਣ ਲਈ ਸਟੇਟ ਫੂਡ ਲੈਬੋਰਟਰੀ, ਖਰੜ ਭੇਜਿਆ ਜਾਵੇਗਾ | ਡਾ. ਚਾਵਲਾ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਸੈਂਪਲ ਨਿਰਧਾਰਿਤ ਮਿਆਰਾਂ 'ਤੇ ਖਰਾ ਨਹੀਂ ਉਤਰਦਾ ਤਾਂ ਉਸ ਦੀ ਰਿਪੋਰਟ ਸੰਬੰਧਿਤ ਓਪਰੇਟਰ ਨਾਲ ਸਾਂਝੀ ਕੀਤੀ ਜਾਵੇਗੀ | ਖਾਮੀਆਂ ਦੇ ਕਾਰਨਾਂ ਦੀ ਪਛਾਣ ਕਰਕੇ ਠੀਕ ਕਰਨ ਲਈ ਕਦਮ ਚੁੱਕੇ ਜਾਣਗੇ ਅਤੇ ਇਸ ਤੋਂ ਬਾਅਦ ਐਨਫੋਰਸਮੈਂਟ ਸੈਂਪਲ ਲਏ ਜਾਣਗੇ ਤਾਂ ਜੋ ਫੂਡ ਸੇਫ਼ਟੀ ਨਿਯਮਾਂ ਦੀ ਪਾਲਨਾ ਯਕੀਨੀ ਬਣਾਈ ਜਾ ਸਕੇ | ਜਨਤਾ ਤੱਕ ਵਿਆਪਕ ਪਹੁੰਚ ਬਣਾਉਣ ਲਈ ਫੂਡ ਸੇਫ਼ਟੀ ਅਫ਼ਸਰਾਂ ਨੂੰ ਫੂਡ ਸੇਫ਼ਟੀ ਆਨ ਵੀਲਜ਼ ਯੂਨਿਟਾਂ ਨਾਲ ਤਾਇਨਾਤ ਕੀਤਾ ਜਾਵੇਗਾ, ਜੋ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਜਾਗਰੂਕਤਾ ਮੁਹਿੰਮਾਂ ਚਲਾਉਣਗੇ | ਇਹ ਗਤੀਵਿਧੀਆਂ ਲੋਕਾਂ ਨੂੰ ਸੁਰੱਖਿਅਤ ਖੁਰਾਕ ਦੀਆਂ ਪ੍ਰਥਾਵਾਂ ਅਤੇ ਸਫ਼ਾਈ ਬਾਰੇ ਜਾਣਕਾਰੀ ਦੇਣ 'ਤੇ ਕੇਂਦਰਿਤ ਹੋਣਗੀਆਂ | ਡਾ. ਅਸ਼ੀਸ਼ ਚਾਵਲਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਜਨਤਕ ਸਿਹਤ ਦੀ ਸੁਰੱਖਿਆ ਅਤੇ ਉਪਭੋਗਤਾਵਾਂ ਅਤੇ ਫੂਡ ਬਿਜ਼ਨਸ ਓਪਰੇਟਰਾਂ ਵਿਚ ਜਾਗਰੂਕਤਾ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨਾਂ ਨੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਰਗਰਮ ਸਹਿਯੋਗ ਦੇਣ |

ਪਿਛਲੀ ਖ਼ਬਰ ਦੀਵਾਨ ਨੇ ਥੱਲੇ ਲਟਕ ਰਹੀਆਂ ਬਿਜਲੀ ਤਾਰਾਂ ਦੇ ਖ਼ਤਰੇ 'ਤੇ ਜਤਾਈ ਗੰਭੀਰ ਚਿੰਤਾ <br/> ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਪੀਐਸਟੀਈਟੀ/ਸੀਟੀਈਟੀ ਅਤੇ ਵਰਕਸ਼ਾਪ 'ਚ ਸ਼ਾਨਦਾਰ ਪ੍ਰਦਰਸ਼ਨ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।