13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਆਤਮਾ ਗ੍ਰੰਥ ਵਿਚ ਸਰੀਰ ਪੰਥ ਵਿਚ ਗੁਰਬਾਣੀ ਦੀ ਸੰਥਿਆ ਸਮਾਗਮ ਦੀ ਹੋਈ ਆਰੰਭਤਾ <br/>

ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਿੱਖ ਪੰਥ ਦੀ ਮਹਿਨਾਜ਼ ਸ਼ਖ਼ਸੀਅਤ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਕਿਹਾ ਕਿ ਜੁਗੋ-ਜੁਗ ਅਟੱਲ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਦੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੀਆਂ ਸੰਗਤਾਂ ਤੱਕ ਪਹੰੁਚਾਉਣ, ਉਨਾਂ ਨੂੰ ਸਰਲਤਾ ਪੂਰਵਕ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਵਿਧੀ ਸਮਝਾਉਣ ਅਤੇ ਸਹਿਜ ਪਾਠ ਰਾਹੀਂ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਾਪਤ ਕਰਨ ਦੇ ਉਦੇਸ਼ ਨੂੰ ਲੈ ਕੇ ਲੁਧਿਆਣਾ ਸ਼ਹਿਰ ਦੀਆਂ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ ਦੇ ਨਿੱਘੇ ਸਹਿਯੋਗ ਦੇ ਨਾਲ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਆਰੰਭ ਕੀਤਾ ਗਿਆ | ਅਧਿਆਤਮਕ ਸਮਾਗਮ 'ਆਤਮਾ ਗ੍ਰੰਥ ਵਿਚ, ਸਰੀਰ ਪੰਥ ਵਿਚ ' ਗੁਰਬਾਣੀ ਦੀ ਸੰਥਿਆ (ਸਹੀ ਉਚਾਰਨ) ਪ੍ਰਾਪਤ ਕਰਕੇ ਸਹਿਜ ਪਾਠ ਕਰਨ ਵਾਲੀਆਂ ਜਗਿਆਸੂ ਸੰਗਤਾਂ ਲਈ ਇਕ ਪ੍ਰੇਰਨਾਦਾਇਕ ਸਮਾਗਮ ਸਾਬਤ ਹੋਇਆ ਹੈ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮੁੱਖ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਉਕਤ ਸਮਾਗਮ ਦੀ ਆਰੰਭਤਾ ਕਰਵਾਈ ਅਤੇ ਸੰਗਤਾਂ ਵਲੋਂ ਸੈਂਚੀ ਸਾਹਿਬ ਰਾਹੀਂ ਸਮੂਹਿਕ ਰੂਪ ਵਿਚ ਗੁਰਬਾਣੀ ਦਾ ਸਹਿਜ ਪਾਠ ਆਰੰਭ ਕੀਤਾ ਗਿਆ | ਇਸ ਮÏਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਅਤਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਡਾ. ਵੀਰ ਸਿੰਘ, ਅਵਤਾਰ ਸਿੰਘ ਬੀਕੇ, ਮਨਪ੍ਰੀਤ ਸਿੰਘ ਪਿ੍ੰਸ, ਤਰਨਪ੍ਰੀਤ ਸਿੰਘ, ਪਰਮਿੰਦਰ ਸਿੰਘ ਕਾਕਾ, ਇੰਦਰਪ੍ਰੀਤ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਕਮਲਾ ਲੋਹਟੀਆ ਐਸ. ਡੀ. ਕਾਲਜ ਵਿਖੇ ਪਲੇਸਮੈਂਟ ਡਰਾਈਵ ਦਾ ਪ੍ਰਬੰਧ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਹਰ ਮੁਸੀਬਤ ਦਾ ਡਟ ਕੇ ਮੁਕਾਬਲਾ ਕਰਨ ਲਈ ਆਮ ਲੋਕਾਂ ਦੇ ਨਾਲ ਖੜਨ ਵਾਲੀ ਇਕਲੌਤੀ ਖੇਤਰੀ ਪਾਰਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।