18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਰਕਾਰ ਦੀਆਂ ਧਾਂਦਲੀਆਂ ਦਾ ਪਰਦਾਫਾਸ਼ ਕਰਨ ਵਾਲੇ ਸੱਚਾ ਯਾਦਵ ਦਾ ਯੂਥ ਅਕਾਲੀ ਦਲ ਵਲੋਂ ਸਨਮਾਨ <br/>

ਅਜੀਤ ਡੈਸਕ 13-04-2026
ਲੁਧਿਆਣਾ, 12 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਵੱਖ ਵੱਖ ਕਾਰਵਾਈਆਂ ਕਾਰਨ ਚਰਚਾ ਵਿਚ ਰਹਿਣ ਵਾਲੇ ਸਮਾਜ ਸੇਵਕ ਗੌਰਵ ਉਰਫ ਸੱਚਾ ਯਾਦਵ ਦਾ ਯੂਥ ਅਕਾਲੀ ਦਲ ਵਲੋਂ ਸਨਮਾਨ ਕੀਤਾ ਗਿਆ | ਬੀਤੇ ਦਿਨ ਹੀ ਸੱਚਾ ਯਾਦਵ ਨੇ ਸੜਕਾਂ ਦੀ ਉਸਾਰੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕੁੱਝ ਵੀਡੀਓ ਅੱਪਲੋਡ ਕੀਤੀਆਂ ਸਨ, ਜਿਸ ਕਾਰਨ ਉਹ ਚਰਚਾ ਵਿਚ ਆਏ ਸਨ | ਯੂਥ ਅਕਾਲੀ ਦਲ ਵਲੋਂ ਜਸਦੀਪ ਸਿੰਘ ਕਾਉਂਕੇ ਦੀ ਅਗਵਾਈ ਹੇਠ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਾਰਨ ਸੱਚਾ ਯਾਦਵ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਅੱਗੇ ਕਿਹਾ ਕਿ ਸੱਚਾ ਯਾਦਵ ਵਲੋਂ ਜਦੋਂ ਇਸ ਮਾਮਲੇ ਦਾ ਵਿਰੋਧ ਕਰਦਿਆਂ ਇਸ ਨੂੰ ਜੱਗ ਜ਼ਾਹਿਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਮੌਕੇ 'ਤੇ ਆਏ ਆਮ ਆਦਮੀ ਪਾਰਟੀ ਦੇ ਕੁੱਝ ਨੁਮਾਇੰਦਿਆਂ ਨੇ ਉਸ ਨੂੰ ਧਮਕਾ ਕੇ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਥੋੜੀ ਹੈ | ਕਾਉਂਕੇ ਨੇ ਕਿਹਾ ਕਿ ਸੱਚਾ ਯਾਦਵ ਆਪਣੇ ਨਾਮ ਵਾਂਗ ਹੀ ਸੱਚਾ ਤੇ ਪੰਜਾਬ ਪ੍ਰਤੀ ਚਿੰਤਤ ਹੈ | ਯੂਥ ਅਕਾਲੀ ਦਲ ਉਸ ਦਾ ਬਹੁਤ ਆਦਰ ਸਤਿਕਾਰ ਕਰਦਾ ਹੈ ਅਤੇ ਉਸ ਵਲੋਂ ਸਮਾਜ ਸੁਧਾਰ ਅਤੇ ਭਿ੍ਸ਼ਟਾਚਾਰ ਨੂੰ ਰੋਕਣ ਹਿਤ ਕੀਤੀਆਂ ਕੋਸ਼ਿਸ਼ਾਂ ਦੇ ਬਦਲੇ ਅੱਜ ਵਿਸ਼ੇਸ਼ ਸਨਮਾਨ ਦੇ ਰਿਹਾ ਹੈ | ਯੂਥ ਅਕਾਲੀ ਦਲ ਹਰ ਔਖੇ ਸਮੇਂ 'ਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਜੋ ਵੀ ਉਸ ਨੂੰ ਤੰਗ ਪ੍ਰੇਸ਼ਾਨ ਕਰੇਗਾ, ਉਸ ਨੂੰ ਮੂੰਹ ਤੋੜ ਜਵਾਬ ਦੇਵੇਗਾ | ਸੱਚਾ ਯਾਦਵ ਨੇ ਸਨਮਾਨਿਤ ਕਰਨ 'ਤੇ ਯੂਥ ਅਕਾਲੀ ਦਲ ਦਾ ਧੰਨਵਾਦ ਕੀਤਾ ਅਤੇ ਅਕਾਲੀ ਸਰਕਾਰ ਵੇਲੇ ਦੀਆਂ ਕਾਰਗੁਜ਼ਾਰੀਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਿਮਰਨਜੀਤ ਸਿੰਘ ਹਨੀ, ਕਵਲਜੀਤ ਸਿੰਘ ਸਾਗਰ ਲਕਸ਼ੇ ਮਨਪ੍ਰੀਤ ਮੰਨਾ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦਿਆਨੰਦ ਹਸਪਤਾਲ ਦੇ ਗੈਸਟ੍ਰੋ ਵਿਭਾਗ ਦੇ ਪ੍ਰੋਫੈਸਰ ਡਾ. ਗੋਇਲ ਨੂੰ ਸਿਓਲ (ਦੱਖਣੀ ਕੋਰੀਆ) ਵਿਚ 'ਏਸ਼ੀਅਨ ਫਿਊਚਰ ਲੀਡਰ'... ਅਗਲੀ ਖ਼ਬਰ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।