16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨੌਜਵਾਨ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਪਤਨੀ ਸਮੇਤ ਚਾਰ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 13-04-2026
ਲੁਧਿਆਣਾ, 12 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਘਰੇਲੂ ਕਲੇਸ਼ ਤੋਂ ਦੁਖੀ ਹੋਏ ਨੌਜਵਾਨ ਵਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲਿਸ ਨੇ ਪਤਨੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਨੌਜਵਾਨ ਪ੍ਰਦੀਪ ਕੁਮਾਰ ਦੀ ਮਾਂ ਸੀਮਾ ਰਾਣੀ ਵਾਸੀ ਨਿਊ ਰਾਜੂ ਕਲੋਨੀ ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਉਸ ਦੀ ਪਤਨੀ ਮੋਨਿਕਾ, ਸਾਲੇ ਆਕਾਸ਼, ਅਮਨ ਵਾਸੀ ਰਿਸ਼ੀ ਨਗਰ ਅਤੇ ਹਨੀ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਵੱਡੇ ਲੜਕੇ ਪ੍ਰਦੀਪ ਕੁਮਾਰ ਦੀ ਉਮਰ 36 ਸਾਲ ਹੈ | ਉਸ ਦੀ ਸ਼ਾਦੀ 10 ਸਾਲ ਪਹਿਲਾਂ ਮੋਨਿਕਾ ਨਾਲ ਹੋਈ ਸੀ ਜਿਸ ਦੇ ਤਿੰਨ ਬੱਚੇ ਹਨ | ਉਸ ਦੱਸਿਆ ਕਿ ਮੋਨਿਕਾ ਅਕਸਰ ਹੀ ਉਸਦੇ ਲੜਕੇ ਪ੍ਰਦੀਪ ਕੁਮਾਰ ਨਾਲ ਲੜਾਈ ਝਗੜਾ ਕਰਦੀ ਰਹਿੰਦੀ ਸੀ ਅਤੇ ਬੀਤੇ ਦਿਨ ਉਹ ਉਸ ਨੰੂ ਛੱਡ ਕੇ ਪੇਕੇ ਘਰ ਚਲੀ ਗਈ | ਉਸ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਲਗਾਤਾਰ ਉਸਦੇ ਲੜਕੇ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਦੁਖੀ ਹੋ ਕੇ ਬੀਤੇ ਦਿਨ ਉਸ ਨੇ ਜ਼ਹਿਰੀਲਾ ਪਦਾਰਥ ਖਾ ਲਿਆ | ਗੰਭੀਰ ਹਾਲਤ ਵਿਚ ਪ੍ਰਦੀਪ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਬੀਤੀ ਰਾਤ ਉਹ ਦਮ ਤੋੜ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ | ਪੁਲਿਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੇੈ |

ਪਿਛਲੀ ਖ਼ਬਰ ਅਕਾਲ ਯੁਗਤ ਭੁਲੱਥ ਬਾਸਕਟਬਾਲ ਲੀਗ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਚੋਣ ਟਰਾਇਲ ਵਿਚ ਕੁੱਲ 440 ਖਿਡਾਰੀਆਂ ਨੇ ਲਿਆ... ਅਗਲੀ ਖ਼ਬਰ ਸ਼ਾਸਤਰੀ ਬੈਡਮਿੰਟਨ ਹਾਲ ਵਿਚ ਲਗਾਏ ਗਏ ਨਵੇਂ ਸਿੰਥੈਟਿਕ ਮੈਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।