16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਿੱਖਿਆ ਦਾ ਦੀਵਾ ਬਾਲਣ ਨਿਕਲੀ ਨੂਰਵਾਲਾ ਸਕੂਲ ਦੀ ਟੀਮ, ਘਰ-ਘਰ ਪਹੁੰਚ ਰਹੀ ਦਾਖਲਾ ਮੁਹਿੰਮ <br/>

ਅਜੀਤ ਡੈਸਕ 13-04-2026
ਭਾਮੀਆਂ ਕਲਾਂ, 12 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲ ਵਿਖੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਲਈ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਨੂਰਵਾਲਾ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ ਹੈ | ਸਕੂਲ ਸਟਾਫ਼ ਵਲੋਂ ਇਲਾਕੇ ਦੀ ਆਮ ਜਨਤਾ ਅਤੇ ਮਾਪਿਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਬੇਸ਼ੁਮਾਰ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਮੁਹਿੰਮ ਦੌਰਾਨ ਅਧਿਆਪਕਾਂ ਵਲੋਂ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਨੂਰਵਾਲਾ ਸਕੂਲ ਵਿਚ ਬੱਚਿਆਂ ਨੂੰ ਮੁਫਤ ਕਿਤਾਬਾਂ, ਮੁਫਤ ਵਰਦੀਆਂ ਅਤੇ ਦੁਪਹਿਰ ਦਾ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ | ਇਸ ਦੇ ਨਾਲ ਹੀ ਸਮਾਰਟ ਪ੍ਰੋਜੈਕਟਰ ਪੈਨਲਾਂ ਰਾਹੀਂ ਆਧੁਨਿਕ ਢੰਗ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ | ਸਕੂਲ ਦੀ ਸੁਰੱਖਿਆ ਲਈ ਲੱਗੇ ਸੀ.ਸੀ.ਟੀ.ਵੀ. ਕੈਮਰੇ, ਸੁਚੱਜਾ ਅਤੇ ਸੋਹਣਾ ਫਰਨੀਚਰ ਅਤੇ ਵਧੀਆ ਵਾਤਾਵਰਣ ਵਿਦਿਆਰਥੀਆਂ ਨੂੰ ਮੁਹਈਆ ਕਰਵਾਇਆ ਜਾ ਰਿਹਾ ਹੈ | ਉੱਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਗਰੇਵਾਲ ਦੇ ਸਹਿਯੋਗ ਨਾਲ ਸਕੂਲ ਮੁਖੀ ਮਨੀਸ਼ਾ ਭਾਟੀਆ ਵਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਸਬੰਧੀ ਗੱਲਬਾਤ ਕਰਦੇ ਹੋਏ ਸਕੂਲ ਮੁਖੀ ਨੇ ਦੱਸਿਆ ਕਿ ਵੱਖ ਪਿੰਡਾਂ 'ਚ ਨੁਰਵਾਲ ਸਰਕਾਰੀ ਸਕੂਲ ਦੀ ਸਾਨਦਾਰ ਇਮਾਰਤ ਤੋਂ ਇਲਾਵਾ ਕਰਵਾਈ ਜਾ ਰਹੀ ਪ੍ਰੜ੍ਹਾਈ ਬਾਰੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਗੁਣਵੱਤਾ ਭਰੀ ਸਿੱਖਿਆ ਦੇ ਨਾਲ ਨਾਲ ਨੈਤਿਕ ਮੁੱਲਾਂ ਅਤੇ ਖੇਡਾਂ ਵੱਲ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ |

ਪਿਛਲੀ ਖ਼ਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ 'ਤੇ ਕਰਵਾਇਆ ਕਵੀ ਦਰਬਾਰ <br/> ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।