16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਸਾਹਨੇਵਾਲ ਦੇ ਪਿੰਡ ਦੇ ਲੋਕਾਂ ਨੇ ਬਾਜਵਾ ਦੀ ਅਗਵਾਈ 'ਚ ਸੰਸਦ ਮੈਂਬਰ ਡਾ. ਬੋਪਾਰਾਏ ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 13-04-2026
ਭਾਮੀਆਂ ਕਲਾਂ/ਲੁਧਿਆਣਾ, 12 ਅਪੈ੍ਰਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡਾਂ ਦੇ ਲੋਕਾਂ ਨੇ ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਸੁਜਾਤਵਾਲ, ਮਾਂਗਟ, ਗੌਂਸਗੜ੍ਹ, ਹਵਾਸ ਆਦਿ ਪਿੰਡਾਂ ਦੇ ਲੋਕਾਂ ਨੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ ਨੂੰ ਇਕ ਮੰਗ ਪੱਤਰ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ, ਪਿੰਡ ਹਵਾਸ ਦੇ ਸਰਪੰਚ ਰਾਜਵੰਤ ਸਿੰਘ ਅਤੇ ਭੁਪਿੰਦਰ ਸਿੰਘ ਚੌਹਾਨ ਵੀ ਮੌਜੂਦ ਸਨ, ਜਿਸ ਵਿਚ ਉਨ੍ਹਾਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ ਨੂੰ ਦੱਸਿਆ ਕਿ ਇਲਾਕੇ ਦੇ ਵਿਚੋਂ ਲੰਘ ਰਹੇ ਰੂਪਨਗਰ ਹਾਈਵੇ ਦੇ ਉਪਰ ਕਈ ਕਿੱਲੋਮੀਟਰ ਤੱਕ ਕੋਈ ਵੀ ਹਾਈਵੇ 'ਤੇ ਚੜ੍ਹਨ ਲਈ ਜਾਂ ਉਤਰਨ ਲਈ ਕੱਟ ਨਹੀਂ ਹੈ ਅਤੇ ਨਾ ਹੀ ਸਰਵਿਸ ਲਾਇਨ ਬਣਾਈ ਗਈ ਹੈ | ਉਨ੍ਹਾਂ ਇਸ ਸੜਕ ਦੇ ਨਾਲ ਦੋਨੋਂ ਪਾਸੇ ਸਰਵਿਸ ਲਾਈਨ ਬਣਾਈ ਜਾਣ ਦੀ ਮੰਗ ਕਰਦਿਆਂ ਇਹ ਵੀ ਮੰਗ ਕੀਤੀ ਕਿ ਬਾਈਪਾਸ ਉਪਰ ਬਣਾਈਆਂ ਜਾਣ ਵਾਲੀਆਂ ਪੁਲੀਆਂ ਦੀ ਚੜਾਈ ਵੱਧ ਰੱਖੀ ਜਾਵੇ | ਉਨ੍ਹਾਂ ਡਾ. ਅਮਰ ਸਿੰਘ ਨੂੰ ਦੱਸਿਆ ਕਿ ਜੇਕਰ ਸਾਡੀ ਇਸ ਸਮੱਸਿਆ ਦਾ ਹੱਲ ਨਹੀਂ ਹੁੰਦਾ ਤਾਂ ਸਾਨੂੰ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ | ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਡਾ. ਅਮਰ ਸਿੰਘ ਬੋਪਾਰਾਏ ਨੇ ਨੈਸ਼ਨਲ ਹਾਈਵੇ 'ਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਗੱਲ ਕੀਤੀ ਅਤੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਲੋਕਾਂ ਦੀ ਇਸ ਮੁਸ਼ਕਿਲ ਦਾ ਜ਼ਰੂਰ ਹੱਲ ਕਰਵਾਉਣਗੇ, ਜੇ ਲੋੜ ਪਈ ਤਾਂ ਉਹ ਕੇਂਦਰੀ ਮੰਤਰੀ ਨੂੰ ਵੀ ਮਿਲਣਗੇ |

ਪਿਛਲੀ ਖ਼ਬਰ 'ਆਪ' ਸਰਕਾਰ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸੰਭਾਲਣ ਵਿਚ ਨਾਕਾਮ ਰਹੀ-ਸਿਮਕ <br/> ਅਗਲੀ ਖ਼ਬਰ ਲੁਧਿਆਣਾ ਵਿਖੇ ਐਡਵਾਂਸਡ ਨਰਸਿੰਗ ਸਿਮੂਲੇਸ਼ਨ ਸੈਂਟਰ ਦਾ ਡਾ. ਐਨੀ ਕੁਮਾਰ ਨੇ ਕੀਤਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।