14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕੁਲਦੀਪ ਸਿੰਘ ਸਿੱਧੂ ਨੂੰ ਜਨਰਲ ਸਕੱਤਰ ਥਾਪਿਆ

ਅਜੀਤ ਡੈਸਕ 13-04-2026
ਇਆਲੀ/ਥਰੀਕੇ, 12 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਆਪਣੇ ਅਹੁਦੇਦਾਰਾਂ ਦਾ ਵਿਸਥਾਰ ਕਰਦਿਆਂ ਸਵ. ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਲਾਹਕਾਰ ਰਹੇ ਅਤੇ ਢੀਂਡਸਾ ਪਰਿਵਾਰ ਦੇ ਅਤਿ ਨਜ਼ਦੀਕੀ ਕੁਲਦੀਪ ਸਿੰਘ ਸਿੱਧੂ ਨੂੰ ਪਾਰਟੀ ਦਾ ਜਨਰਲ ਸਕੱਤਰ ਥਾਪਿਆ ਗਿਆ ਹੈ, ਜਿਸ ਨੂੰ ਲੈ ਕੇ ਹਲਕੇ ਅਤੇ ਪਾਰਟੀ ਵਿਚ ਖੁਸ਼ੀ ਦਾ ਮਾਹੌਲ ਹੈ | ਕੁਲਦੀਪ ਸਿੰਘ ਸਿੱਧੂ ਨੇ ਇਸ ਮੌਕੇ ਪਾਰਟੀ ਹਾਈ ਕਮਾਂਡ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਪਾਰਟੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਦਾ ਕਰਕੇ ਲੋਕਾਂ ਨੂੰ ਪਾਰਟੀ ਦੇ ਪਲੇਟਫਾਰਮ 'ਤੇ ਲਾਮਬੰਦ ਕਰਨ ਲਈ ਪੂਰੀ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨਗੇ | ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹੀ ਇਕ ਅਜਿਹੀ ਪਾਰਟੀ ਵਜੋਂ ਉਭਰ ਰਹੀ ਹੈ, ਜੋ ਪੰਥ ਅਤੇ ਪੰਜਾਬ ਦੀ ਰਾਖੀ ਪੂਰੀ ਦਿ੍ੜ੍ਹਤਾ ਨਾਲ ਕਰ ਸਕਦੀ ਹੈ |

ਪਿਛਲੀ ਖ਼ਬਰ ਨਰੇਸ਼ ਧੀਂਗਾਨ ਬਣੇ ਭਾਵਾਧਸ ਦੇ ਰਾਸ਼ਟਰੀ ਸਰਬਉਚ ਨਿਰਦੇਸ਼ਕ <br/> ਅਗਲੀ ਖ਼ਬਰ ਸੁਖਬੀਰ ਬਾਦਲ ਵਲੋਂ ਕੀਤੀਆਂ ਸਫਲਤਾਪੂਰਵਕ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ- ਜਗਦੀਪ ਲਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।