14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਆਈਸ ਸਮੇਤ ਚਾਰ ਕਾਬੂ

ਅਜੀਤ ਡੈਸਕ 13-04-2026
ਲੁਧਿਆਣਾ, 12 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸੀਆਈਏ ਸਟਾਫ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਮਹਿੰਗਾ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਨਿਤਿਨ ਕੁਮਾਰ, ਅਮਿਤ ਪੁੱਤਰਾਨ ਮਹਿੰਦਰ ਸਿੰਘ ਵਾਸੀ ਸ਼ਿਮਲਾਪੁਰੀ, ਦਵਿੰਦਰ ਸਿੰਘ ਵਾਸੀ ਗੋਬਿੰਦਸਰ ਅਤੇ ਹਰਿੰਦਰ ਸਿੰਘ ਵਾਸੀ ਗਿੱਲ ਰੋਡ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 510 ਗ੍ਰਾਮ ਹੈਰੋਇਨ, 7 ਗ੍ਰਾਮ ਆਈਸ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ੀਲਾ ਪਦਾਰਥ ਸਪਲਾਈ ਕਰਦੇ ਸਨ | ਪੁਲਿਸ ਨੇ ਇਨ੍ਹਾਂ ਨੂੰ ਗੋਬਿੰਦਸਰ ਨੇੜਿਉਂ ਉਸ ਵੇਲੇ ਕਾਬੂ ਕੀਤਾ ਜਦੋਂ ਕਿ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਜਾ ਰਹੇ ਸਨ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਦਰਬਾਰ ਸ਼ਿਮਲਾਪੁਰੀ ਵਿਖੇ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ <br/> ਅਗਲੀ ਖ਼ਬਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਫੋਕਲ ਪੁਆਇੰਟ 'ਚ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।