18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਘਰ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਕੇਸ ਦਰਜ

ਅਜੀਤ ਡੈਸਕ 17-04-2026
ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਸਲੇਮਟਾਬਰੀ ਅਧੀਨ ਆਉਂਦੇ ਪਿੰਡ ਹੁਸੈਨਪੁਰਾ ਐਲਡੀਕੋ ਅਸਟੇਟ 'ਚ ਘਰ ਵਿਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਮੀਤਾ ਸ਼੍ਰੀਵਾਸਤਵ ਨੇ ਦੱਸਿਆ ਕਿ ਮੁਲਜ਼ਮਾਂ ਵਲੋਂ ਉਸ ਦੀ ਗੈਰ ਹਾਜ਼ਰੀ ਵਿਚ ਘਰ ਅੰਦਰ ਦਾਖ਼ਲ ਹੋ ਕੇ ਘਰ ਦਾ ਜ਼ਰੂਰੀ ਸਾਮਾਨ ਫਰਿੱਜ, ਵਾਸ਼ਿੰਗ ਮਸ਼ੀਨ, ਐਲ.ਈ.ਡੀ., ਸੋਫ਼ਾ ਸੈੱਟ, ਗੈਸ ਚੂਲਾ ਅਤੇ ਚਿਮਨੀ, ਡਾਇਨਿੰਗ ਟੇਬਲ ਅਤੇ ਹੋਰ ਦਸਤਾਵੇਜ਼ ਚੋਰੀ ਕਰਕੇ ਕਰੀਬ 56 ਲੱਖ 20 ਹਜ਼ਾਰ ਰੁਪਏ ਦੀ ਠੱਗੀ ਕਰਕੇ ਧੋਖਾਧੜੀ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਸ਼ੋਕ ਕੁਮਾਰ ਅਤੇ ਸੋਇਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਾਹਗੀਰਾਂ ਪਾਸੋਂ ਲੁੱਟਾਂ-ਖੋਹਾਂ ਕਰਨ ਵਾਲੇ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।