27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਅਸਲ੍ਹਾ ਡਿਪੂ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਅਜੀਤ ਡੈਸਕ 29-04-2026
ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਸਲਾ ਡਿਪੂ ਦੇ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਸਲਾ ਡਿਪੂ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਸਰਕਾਰ ਵਲੋਂ ਅਸਲਾ ਡਿਪੂ ਬੱਦੋਵਾਲ ਦੇ ਨੇੜੇ ਉਸਾਰੀ ਕਰਨ 'ਤੇ ਪਾਬੰਦੀ ਲਗਾਈ ਹੋਈ ਹੈ, ਪਰ ਫਿਰ ਵੀ ਕੁਝ ਵਿਅਕਤੀਆਂ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਕੇ ਉੱਥੇ ਉਸਾਰੀ ਕਰ ਲਈ ਗਈ | ਹਾਲ ਦੀ ਘੜੀ ਪੁਲਿਸ ਵੱਲੋਂ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਤਿੰਨ ਮੋਟਰਸਾਈਕਲ ਚੋਰੀ <br/> ਅਗਲੀ ਖ਼ਬਰ ਲੰਬੇ ਬਿਜਲੀ ਕੱਟਾਂ ਵਿਰੁੱਧ ਵਿਚ ਹਲਕਾ ਪੱਧਰ ਦੇ ਰੋਸ ਧਰਨੇ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।