27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਲੁਟੇਰੇ ਔਰਤ ਦੇ ਗਲੇ 'ਚ ਸੋਨੇ ਦੀ ਚੇਨ ਖੋਹ ਕੇ ਹੋਏ ਫ਼ਰਾਰ

ਅਜੀਤ ਡੈਸਕ 29-04-2026
ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਦੀਪ ਹਸਪਤਾਲ ਦੇ ਬਾਹਰੋਂ ਲੁਟੇਰੇ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਸਬੰਧੀ ਤਰੰਗ ਬਿੰਦਰਾ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਉਹ ਤੇ ਉਸਦੀ ਮਾਤਾ ਪ੍ਰਮੋਦ ਬਿੰਦਰਾ ਦੀਪ ਹਸਪਤਾਲ ਆਏ ਸਨ | ਜਦੋਂ ਉਹ ਹਸਪਤਾਲ ਦੇ ਬਾਹਰ ਨਿਕਲੇ ਤਾਂ ਇੱਕ ਲੁਟੇਰਾ ਉੱਥੇ ਆਇਆ ਅਤੇ ਉਸਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਆਪਣੇ ਸਾਥੀ ਨਾਲ ਮੋਟਰਸਾਈਕਲ ਤੇ ਫ਼ਰਾਰ ਹੋ ਗਿਆ | ਸ਼ਿਕਾਇਤ ਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਆਗਾਮੀ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀ 'ਆਪ' ਨੂੰ ਚੱਲਦਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦ... ਅਗਲੀ ਖ਼ਬਰ ਬਿਜਲੀ ਦੇ ਲੱਗ ਰਹੇ ਕੱਟਾਂ ਨੇ ਲੋਕਾਂ ਨੂੰ ਯਾਦ ਕਰਵਾਇਆ ਅਕਾਲੀ ਦਲ ਦਾ ਰਾਜ-ਖ਼ਾਲਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।