17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਨਿਗਮ ਵਲੋਂ 26 ਵਾਰਡ ਠੇਕੇ 'ਤੇ ਸੌਂਪਣ ਖ਼ਿਲਾਫ਼ ਸਫ਼ਾਈ ਕਰਮਚਾਰੀਆਂ ਦਾ ਭੜਕਿਆ ਗੁੱਸਾ <br/>

ਅਜੀਤ ਡੈਸਕ 30-04-2026
ਲੁਧਿਆਣਾ, 29 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਦੇ 26 ਵਾਰਡਾਂ ਵਿਚ ਸੀਵਰ ਸਫ਼ਾਈ ਦਾ ਕੰਮ ਕਰੀਬ 38 ਕਰੋੜ ਰੁਪਏ ਵਿਚ ਨਿੱਜੀ ਕੰਪਨੀ ਨੰੂ ਸੌਂਪਣ ਦੇ ਫ਼ੈਸਲੇ ਖ਼ਿਲਾਫ਼ ਸਫ਼ਾਈ ਕਰਮਚਾਰੀਆਂ ਵਿਚ ਭਾਰੀ ਰੋਸ ਦੇਖਣ ਨੰੂ ਮਿਲ ਰਿਹਾ ਹੈ | ਇਸ ਫ਼ੈਸਲੇ ਦੇ ਵਿਰੋਧ ਵਿਚ ਅੱਜ ਮਿੳਾੂਸੀਪਲ ਕਰਮਚਾਰੀ ਸੰਯੁਕਤ ਕਮੇਟੀ ਦੀ ਅਗਵਾਈ ਹੇਠ ਜ਼ੋਨ ਡੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਅਨੁਸਾਰ ਨਿਗਮ ਦੇ ਇਸ ਫ਼ੈਸਲੇ ਨਾਲ ਨਾ ਸਿਰਫ਼ ਠੇਕੇਦਾਰੀ ਪ੍ਰਣਾਲੀ ਨੰੂ ਬਲ ਮਿਲ ਰਿਹਾ ਹੈ, ਸਗੋਂ ਇਨਾਂ ਵਾਰਡਾਂ ਵਿਚ ਕੰਮ ਕਰ ਰਹੇ ਕੱਚੇ ਤੇ ਪੱਕੇ ਸਫ਼ਾਈ ਕਰਮਚਾਰੀਆਂ ਨੰੂ ਹੋਰ ਵਾਰਡਾਂ ਵਿਚ ਸ਼ਿਫਟ ਕਰਨ ਦੀ ਯੋਜਨਾ ਨੇ ਕਰਮਚਾਰੀਆਂ ਵਿਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਪ੍ਰਦਰਸ਼ਨ ਵਿਚ ਚਾਰੇ ਜ਼ੋਨਾਂ ਦੇ ਸਫ਼ਾਈ ਕਰਮਚਾਰੀ ਅਤੇ ਸੀਵਰਮੈਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਅਤੇ ਨਿਗਮ ਦੇ ਫ਼ੈਸਲੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਮੇਟੀ ਬੁਲਾਰਿਆਂ ਨੇ ਕਿਹਾ ਕਿ ਜੇਕਰ ਇਹ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੰੂ ਹੋਰ ਵੱਡੇ ਪੱਧਰ 'ਤੇ ਲਿਜਾਇਆ ਜਾਵੇਗਾ | ਇਸ ਮੌਕੇ ਕਾਮਰੇਡ ਵਿਜੇ ਕੁਮਾਰ, ਜਗਵੀਰ, ਗੁਰਜੀਤ, ਜਗਪਾਲ, ਰਾਜੇਸ਼ ਕੁਮਾਰ, ਮਈ ਪਾਲ, ਵਿਨੋਦ ਕੁਮਾਰ ਅਤੇ ਸੁਰਿੰਦਰ ਕੁਮਾਰ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਠੇਕੇਦਾਰ ਸਿਸਟਮ ਕਰਮਚਾਰੀਆਂ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ ਅਤੇ ਇਸ ਨੰੂ ਕਿਸੇ ਵੀ ਕੀਮਤ 'ਤੇ ਕਬੂਲ ਨਹੀਂ ਕੀਤਾ ਜਾਵੇਗਾ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਨਗਰ ਨਿਗਮ ਅਤੇ ਪੰਜਾਬ ਸਰਕਾਰ ਇਸ ਫ਼ੈਸਲੇ ਨੰੂ ਵਾਪਸ ਨਹੀਂ ਲੈਂਦੇ, ਤਦ ਤੱਕ ਰੋਸ ਰੈਲੀਆਂ, ਧਰਨੇ ਅਤੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ ਅਤੇ ਸਫ਼ਾਈ ਕਰਮਚਾਰੀਆਂ ਵਲੋਂ ਇਕੱਠੇ ਹੋ ਕੇ ਸੰਘਰਸ਼ ਨੰੂ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਕਮੇਟੀ ਵਲੋਂ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੰੂ ਮੰਗ ਪੱਤਰ ਵੀ ਦਿੱਤਾ ਗਿਆ |

ਪਿਛਲੀ ਖ਼ਬਰ ਮਿੳਾੂਸੀਪਲ ਕਰਮਚਾਰੀ ਦਲ ਨੇ ਸੀਵਰੇਜ ਕੰਮ ਠੇਕੇ 'ਤੇ ਦੇਣ ਖ਼ਿਲਾਫ਼ ਨਿਗਮ ਕਮਿਸ਼ਨਰ ਨੰੂ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਮਾਤਾ ਚਿੰਤਪੁਰਨੀ ਮੱਥਾ ਟੇਕਣ ਗਏ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।