17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ 'ਤੇ ਪੱਤਰਕਾਰ ਵਾਰਤਾ ਦੌਰਾਨ ਕਾਂਗਰਸ ਨੇ ਲਗਾਏ ਗੰਭੀਰ ਦੋਸ਼ <br/>

ਅਜੀਤ ਡੈਸਕ 30-04-2026
ਲੁਧਿਆਣਾ, 29 ਅਪ੍ਰੈਲ (ਜਤਿੰਦਰ ਭੰਬੀ)-ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਤੇ ਪੱਤਰਕਾਰ ਵਾਰਤਾ ਦੌਰਾਨ ਦੋਸ਼ ਲਗਾਉਂਦੇ ਹੋਏ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਕੌਂਸਲਰ ਪਤੀ ਅਤੇ ਬਲਾਕ ਕਾਂਗਰਸ ਪ੍ਰਧਾਨ ਇੰਦਰਜੀਤ ਸਿੰਘ ਇੰਦੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਸੰਜੀਵ ਅਰੋੜਾ ਨੂੰ ਹਲਕੇ ਦੇੇ ਵਿਕਾਸ ਕਾਰਜਾਂ ਲਈ ਚੁਣਿਆ ਹੈ, ਨਾ ਕਿ ਕਾਂਗਰਸੀ ਕੌਂਸਲਰਾਂ ਨਾਲ ਸਿਆਸੀ ਕਿੜਾਂ ਕੱਢਣ ਲਈ | ਉਨ੍ਹਾਂ ਬੀਤੇ ਦਿਨੀਂ ਹੋਏ ਪਰਚੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਕੋਝੀਆਂ ਹਰਕਤਾਂ ਤੇ ਉੱਤਰਦੇ ਹੋਏ ਕਾਂਗਰਸੀਆਂ ਤੇ ਕਥਿਤ ਝੂਠੇ ਪਰਚੇ ਕਰਵਾਉਣ ਲੱਗੇ ਹੋਏ ਹਨ | ਇੰਦੀ ਨੇ ਪੱਤਰਕਾਰ ਵਾਰਤਾ ਦੌਰਾਨ ਚਿਤਾਵਨੀ ਭਰੇ ਲਹਿਜ਼ੇ 'ਚ ਸਥਾਨਕ ਸਰਕਾਰਾਂ ਮੰਤਰੀ ਨੂੰ ਸਲਾਹ ਦਿੰਦੇ ਹੋਇਆ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਅਤੇ ਮੰਤਰੀ ਪਦ ਵੀ ਚੰਦ ਕੁ ਮਹੀਨਿਆਂ ਦਾ ਹੀ ਰਹਿ ਗਿਅ ਹੈ | ਇਸ ਕਰਕੇ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਨਵੀਂ ਪਿਰਤ ਪਾਉਣ ਦੀ ਬਜਾਏ ਹਲਕੇ ਦੇ ਵਿਕਾਸ ਕਾਰਜਾਂ ਵੱਲ ਧਿਆਨ ਕੇਂਦਰਿਤ ਕਰਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਕਿੜਾਂ ਕਢੱ ਣ ਵਿਚ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ | ਉਨ੍ਹਾਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਹਲਕੇ ਅੰਦਰ ਕਰਵਾਏ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਆਸ਼ੂ ਨ ਆਪਣੇ ਕਾਰਜਕਾਲ ਦੌਰਾਨ ਜਿਥੇ ਹਲਕੇ ਦਾ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ, ਉਥੇ ਹੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕੀਤਾ | ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਨੇ ਹਲਕੇ ਅੰਦਰ ਨਵੇਂ ਵਿਕਾਸ ਕਾਰਜ ਤਾਂ ਕੀ ਕਰਵਾਉਣੇ ਸਨ, ਜਿਹੜੈ ਸਾਬਕਾ ਮੰਤਰੀ ਆਸ਼ੂ ਵਲੋਂ ਕੰਮ ਕਰਵਾਏ ਗਏ ਸਨ, ਉਨ੍ਹਾਂ ਦੀ ਸਾਰ ਨਹੀਂ ਲਈ | ਜਿਸ ਕਰਕੇ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਖੜੌਤ ਆਈ ਹੈ, ਇਸ ਕਰਕੇ ਹਲਕੇ ਦੇ ਲੋਕ ਆਸ਼ੂ ਵਲੋਂ ਕਰਵਾਏ ਕੰਮਾਂ ਨੂੰ ਯਾਦ ਕਰਨ ਲੱਗ ਗਏ ਹਨ | ਕਾਂਗਰਸ ਪਾਰਟੀ ਦੇ ਕੌਂਸਲਰ ਪਤੀ ਅਤੇ ਬਲਾਕ ਕਾਂਗਰਸ ਪ੍ਰਧਾਨ ਇੰਦਰਜੀਤ ਸਿੰਘ ਇੰਦੀ 'ਤੇ ਸਿਆਸੀ ਸ਼ਹਿ 'ਤੇ ਮੁੜ ਕੇਸ ਦਰਜ ਕਰਨ ਦਾ ਦੋਸ਼ ਲਗਾਉਂਦੇ ਹੋਏ ਕੌਂਸਲਰ ਮਹਾਰਾਜ ਸਿੰਘ ਰਾਜੀ, ਸੰਨੀ ਭੱਲਾ, ਪੰਕਜ ਕਾਕਾ, ਦਾਰਾ ਬੱਬਰ, ਦਿਲਰਾਜ ਸਿੰਘ, ਪੂਨਮ ਮਲਹੋਤਰਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਇਸ ਮਾਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਸਿਆਸੀ ਵਿਰੋਧਤਾਂ ਨੂੰ ਨਿੱਜੀ ਰੰਜਿਸ਼ ਵਿਚ ਬਦਲਕੇ ਸਿਆਸੀ ਕਿੜਾਂ ਕੱਢਣ ਦੀ ਅੱਜ ਹਰ ਕੋਈ ਨਿੰਦਾ ਕਰ ਰਿਹਾ ਹੈ |

ਪਿਛਲੀ ਖ਼ਬਰ ਗੈਂਗਸਟਰਾਂ ਵਲੋਂ ਕਾਰੋਬਾਰ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਕੀਤਾ ਕੇਸ ਦਰਜ <br/> ਅਗਲੀ ਖ਼ਬਰ ਮਿੳਾੂਸੀਪਲ ਕਰਮਚਾਰੀ ਦਲ ਨੇ ਸੀਵਰੇਜ ਕੰਮ ਠੇਕੇ 'ਤੇ ਦੇਣ ਖ਼ਿਲਾਫ਼ ਨਿਗਮ ਕਮਿਸ਼ਨਰ ਨੰੂ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।