ਲੁਧਿਆਣਾ, 29 ਅਪ੍ਰੈਲ (ਜਸਵਿੰਦਰ ਸਿੰਘ)-ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਲੁਧਿਆਣਾ ਦੀ ਬੀ.ਬੀ.ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਸ਼ਾਇਨਾ ਨੇ ਦਸੰਬਰ 2025 ਵਿਚ ਹੋਈਆਂ ਪ੍ਰੀਖਿਆਵਾਂ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ 8ਵਾਂ ਸਥਾਨ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਆਇਸ਼ਾ ਨੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਉਸ ਤੋਂ ਬਾਅਦ ਬਰਖਾ ਕਾਲਜ ਵਿਚ ਤੀਜੇ ਸਥਾਨ 'ਤੇ ਰਹੀ | ਮਿਹਨਤੀ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਰਿਵਾਰਾਂ ਦੇ ਅਟੁੱਟ ਸਮਰਥਨ ਅਤੇ ਐਸ.ਡੀ.ਪੀ. ਕਾਲਜ ਦੇ ਫੈਕਲਟੀ ਮੈਂਬਰਾਂ ਦੇ ਅਣਥੱਕ ਯਤਨਾਂ ਨੂੰ ਦਿੱਤਾ | ਐਸ.ਡੀ.ਪੀ. ਸਭਾ ਅਤੇ ਐਸ.ਡੀ.ਪੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ, ਕਾਰਜਕਾਰੀ ਪਿ੍ੰਸੀਪਲ ਡਾ. ਰੰਜਨਾ ਸੂਦ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |