17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/>

ਅਜੀਤ ਡੈਸਕ 30-04-2026
ਲੁਧਿਆਣਾ, 29 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ ਬਿੱਲਾ ਅਮਨਪ੍ਰੀਤ ਸਿੰਘ ਵਾਸੀ ਮਨਜੀਤ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 59 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਸ਼ਿਮਲਾਪੁਰੀ ਨੇੜਿਉਂ ਕਾਬੂ ਕੀਤਾ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਪਿ੍ੰਸ ਬਾਵਾ ਵਾਸੀ ਮੁਹੱਲਾ ਨਾਨਕਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਮਿੱਲਰ ਗੰਜ ਨੇੜਿਉਂ ਕਾਬੂ ਕੀਤਾ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਵੀਰ ਕੌਰ ਪਤਨੀ ਜਸਵੀਰ ਸਿੰਘ ਵਾਸੀ ਪਿੰਡ ਚੋਤਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਪਿੰਡ ਚੋਤਾ ਨੇੜਿਉਂ ਹੀ ਕਾਬੂ ਕੀਤਾ ਹੈ | ਥਾਣਾ ਮੋਤੀ ਨਗਰ ਦੀ ਪੁਲਿਸ ਨੇ ਹਰੀਸ਼ ਕੁਮਾਰ ਵਾਸੀ ਸ਼ੇਰਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਆਰ.ਕੇ. ਰੋਡ ਤੋਂ ਕਾਬੂ ਕੀਤਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸਚਿਨ ਜੈਸਵਾਲ ਵਾਸੀ ਜਸਵੰਤ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 48 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਆਦਰਸ਼ ਨਗਰ ਨੇੜਿਉਂ ਕਾਬੂ ਕੀਤਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਨਵਾਂ ਸ਼ਹਿਰ ਸ਼ੀਸ਼ੋ ਵਾਸੀ ਜਸਪਾਲ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 14 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਇਹਨਾਂ ਸਾਰਿਆਂ ਮਾਮਲਿਆਂ ਵਿਚ ਕੇਸ ਦਰਜ ਕਰ ਲਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ <br/> ਅਗਲੀ ਖ਼ਬਰ ਮੈਰਿਜ ਪੈਲੇਸ ਦੇ ਮੁਲਾਜ਼ਮਾਂ ਦੀ ਕੁੱਟਮਾਰ ਤੇ ਭੰਨਤੋੜ ਕਰਨ ਦੇ ਮਾਮਲੇ 'ਚ ਪੰਜ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।