17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ <br/>

ਅਜੀਤ ਡੈਸਕ 30-04-2026
ਲੁਧਿਆਣਾ, 29 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪਿੰਡ ਸਸਰਾਲੀ ਨੇੜੇ ਹੋਏ ਸੜਕ ਹਾਦਸੇ ਵਿਚ ਨੌਜਵਾਨ ਸੁਗਰੀਵ ਧਾਕੜ ਦੀ ਮੌਤ ਹੋ ਗਈ | ਪੁਲਿਸ ਨੇ ਇਸ ਸਬੰਧੀ ਮਿ੍ਤਕ ਦੇ ਚਚੇਰੇ ਭਰਾ ਕੋਕ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਸਸਰਾਲੀ ਬੰਨ੍ਹ 'ਤੇ ਕੰਮ ਕਰ ਰਹੇ ਸਨ ਤਾਂ ਵੜੈਚ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਝੁੱਗੀਆਂ ਨੇੜੇ ਇਕ ਟੈਂਕਰ ਉਥੇ ਆਇਆ, ਜਿਸ ਨੇ ਕਿ ਉਸ ਦੇ ਭਰਾ ਦੇ ਟੱਕਰ ਮਾਰ ਦਿੱਤੀ | ਇਸ ਦੇ ਸਿੱਟੇ ਵਜੋਂ ਉਹ ਜ਼ਖਮੀ ਹੋ ਗਿਆ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਟੈਂਕਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਦੂਜੇ ਮਾਮਲੇ ਵਿਚ ਸਥਾਨਕ ਪਿੰਡ ਨੰਦਪੁਰ ਨੇੜੇ ਹੋਏ ਸੜਕ ਹਾਦਸੇ ਵਿਚ ਸੰਦੀਪ ਸਿੰਘ ਨਾਮੀ ਨੌਜਵਾਨ ਦੀ ਮੌਤ ਹੋ ਗਈ | ਸੰਦੀਪ ਸਿੰਘ ਅਤੇ ਅਵਤਾਰ ਸਿੰਘ ਆਪਣੇ ਆਪਣੇ ਸਾਈਕਲਾਂ 'ਤੇ ਪਿੰਡ ਨੰਦਪੁਰ ਨੇੜੇ ਜਾ ਰਹੇ ਸਨ ਕਿ ਇਕ ਤੇਜ਼ ਰਫ਼ਤਾਰ ਦੀ ਬੱਸ ਨੇ ਸੰਦੀਪ ਸਿੰਘ ਨੂੰ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਹ ਮੌਕੇ 'ਤੇ ਦਮ ਤੋੜ ਗਿਆ | ਪੁਲਿਸ ਨੇ ਇਸ ਸਬੰਧੀ ਪੀ.ਆਰ.ਟੀ.ਸੀ. ਬੱਸ ਦੇ ਡਰਾਈਵਰ ਮਨਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਰਿਹਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ |

ਪਿਛਲੀ ਖ਼ਬਰ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਲੜਾਈ ਕਾਰਨ ਦਹਿਸ਼ਤ ਫੈਲੀ <br/> ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।