17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਲੜਾਈ ਕਾਰਨ ਦਹਿਸ਼ਤ ਫੈਲੀ <br/>

ਅਜੀਤ ਡੈਸਕ 30-04-2026
ਲੁਧਿਆਣਾ, 29 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਕੁੰਦਨਪੁਰੀ ਵਿਚ ਅੱਜ ਬਾਅਦ ਦੁਪਹਿਰ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਲੜਾਈ ਦੌਰਾਨ ਉੱਥੇ ਦਹਿਸ਼ਤ ਫੈਲ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ ਜਦੋਂ ਨੌਜਵਾਨਾਂ ਦੇ ਦੋ ਆਪਸ ਵਿਚ ਭਿੜ ਗਏ, ਮਾਮੂਲੀ ਜਿਹੀ ਗੱਲ ਤੋਂ ਸ਼ੁਰੂ ਹੋਇਆ ਤਕਰਾਰ ਉਸ ਵਕਤ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਕਿ ਇਨ੍ਹਾਂ ਨੌਜਵਾਨਾਂ ਵਲੋਂ ਇੱਕ ਦੂਜੇ ਤੇ ਪਥਰਾਅ ਤੇ ਸੋਡੇ ਦੀਆਂ ਬੋਤਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇਲਾਕੇ ਵਿਚ ਭਗਦੜ ਮੱਚ ਗਈ ਅਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਖੁੱਲੀਆਂ ਛੱਡ ਕੇ ਉਥੋਂ ਚਲੇ ਗਏ | ਹਾਲਾਂਕਿ ਲੜਾਈ ਵਿਚ ਗੋਲੀ ਚੱਲਣ ਦੀ ਵੀ ਸੂਚਨਾ ਮਿਲੀ ਹੈ, ਪਰ ਪੁਲਿਸ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਇਸ ਮਾਮਲੇ ਵਿਚ ਕੁਝ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਜਾਂਚ ਕਰ ਰਹੇ ਏਸੀਪੀ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਖਿਲਾਫ਼ ਪੁਲਿਸ ਵਲੋਂ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਧੋਖਾਧੜੀ ਦੇ ਰੋਸ ਵਜੋਂ ਲੈਂਡ ਮੋਰਗੇਜ ਬੈਂਕ ਅੱਗੇ ਧਰਨਾ <br/> ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।