17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਧੋਖਾਧੜੀ ਦੇ ਰੋਸ ਵਜੋਂ ਲੈਂਡ ਮੋਰਗੇਜ ਬੈਂਕ ਅੱਗੇ ਧਰਨਾ <br/>

ਅਜੀਤ ਡੈਸਕ 30-04-2026
ਲੁਧਿਆਣਾ, 29 ਅਪ੍ਰੈਲ (ਜਸਵਿੰਦਰ ਸਿੰਘ)-ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਦੀ ਅਗਵਾਈ ਵਿਚ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਲੈਂਡ ਮੋਰਗੇਜ ਬੈਂਕ ਅੱਗੇ ਧਰਨਾ ਲਗਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸੁਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਲੈਂਡ ਮੋਰਗੇਜ ਬੈਂਕ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਲਈ ਚਿੱਟੇ ਦਿਨ ਕਿਸਾਨਾਂ ਨਾਲ ਕੀਤੀ ਗਈ ਧੋਖਾਧੜੀ ਦੇ ਅਨੇਕਾਂ ਮਾਮਲੇ ਪੰਜਾਬ ਭਰ ਵਿਚੋਂ ਸਾਹਮਣੇ ਆ ਚੁੱਕੇ ਹਨ | ਲੋਕਾਂ ਦੇ ਹੱਕ ਦਾ ਇਕ ਵੀ ਪੈਸਾ ਖਾਣਾ ਸਲਫਾਸ ਖਾਣ ਬਰਾਬਰ ਕਹਿਣ ਵਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਪਣੀ ਅਗਵਾਈ ਵਾਲੇ ਬੈਂਕ ਵਲੋਂ ਹੀ ਅਨੇਕਾਂ ਕਿਸਾਨਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰੀ ਜਾ ਚੁੱਕੀ ਹੈ, ਪਰ ਇੰਨਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਵਲੋਂ ਦੋਸ਼ੀਆਂ ਉੱਤੇ ਕਾਰਵਾਈ ਕਰਦੇ ਹੋਏ ਪੀੜਤ ਕਿਸਾਨਾਂ ਨੂੰ ਇਨਸਾਫ਼ ਤਾਂ ਕਿੱਥੋਂ ਦੇਣਾ ਸੀ, ਮੁੱਖ ਮੰਤਰੀ ਵਲੋਂ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀਆਂ ਦੋ ਨਿੱਕੀਆਂ ਨਿੱਕੀਆਂ ਧੀਆਂ ਦੇ ਸਿਰ ਉੱਤੇ ਹੱਥ ਰੱਖਣਾ ਵੀ ਮੁਨਾਸਬ ਨਹੀਂ ਸਮਝਿਆ ਗਿਆ | ਸੁਪਿੰਦਰ ਸਿੰਘ ਬੱਗਾ ਨੇ ਅੱਗੇ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਜਥੇਬੰਦੀ ਵਲੋਂ ਲੈਂਡ ਮੋਰਗੇਜ ਬੈਂਕਾਂ ਅੱਗੇ ਪਹੁੰਚਣ ਲਈ ਪਿਛਲੇ ਦਿਨੀਂ ਸਾਰੇ ਹੀ ਪੀੜਤ ਕਿਸਾਨਾਂ ਨੂੰ ਸੁਨੇਹਾ ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਧੋਖਾਧੜੀ ਕਰਨ ਵਾਲੇ ਲੈਂਡ ਮੋਰਗੇਜ ਬੈਂਕ ਦੇ ਮੁਲਾਜ਼ਮਾਂ ਵਲੋਂ ਪੀੜਤ ਕਿਸਾਨਾਂ ਨੂੰ ਬੈਂਕ ਅੱਗੇ ਚੱਲ ਰਹੇ ਧਰਨੇ ਵਿਚ ਪਹੁੰਚਣ ਤੋਂ ਰੋਕਣ ਲਈ ਹਰ ਇਕ ਹੱਥਕੰਡਾ ਵਰਤਿਆ ਗਿਆ ਤਾਂ ਜੋ ਲੈਂਡ ਮੋਰਗੇਜ ਬੈਂਕ ਵਲੋਂ ਕੀਤੇ ਗਏ ਘਪਲਿਆਂ ਨੂੰ ਲੁਕਾਇਆ ਜਾ ਸਕੇ | ਗੁਰਦੀਪ ਸਿੰਘ ਬਰਮਾ ਨੇ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਆਪਣੇ ਲੋਕਾਂ ਦੇ ਹੱਕਾਂ ਹਕੂਕਾਂ ਲਈ ਡੱਟ ਕੇ ਖੜੀ ਹੈ ਤੇ ਜਿੰਨਾ ਸਮਾਂ ਪੀੜਤ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਕਿਸਾਨਾਂ ਨੂੰ ਲੁੱਟਣ ਵਾਲੇ ਦੋਸ਼ੀਆਂ ਉੱਪਰ ਕਾਰਵਾਈ ਨਹੀਂ ਹੁੰਦੀ, ਉਨਾ ਸਮਾਂ ਬੀ.ਕੇ.ਯੂ. ਏਕਤਾ ਸਿੱਧੂਪੁਰ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ | ਇਸ ਮੌਕੇ ਉਨ੍ਹਾਂ ਨਾਲ ਕਰਮਜੀਤ ਸਿੰਘ ਕੋਟ ਆਗਾਂ, ਅਮਰੀਕ ਸਿੰਘ ਹਲਵਾਰਾ, ਜਗਰੂਪ ਸਿੰਘ ਭੈਣੀ ਬੜਿੰਗਾ, ਅਵਤਾਰ ਸਿੰਘ ਰਾਣਵਾਂ, ਕੁਲਵੰਤ ਸਿੰਘ ਚੋਮੋ, ਬਲਰਾਜ ਸਿੰਘ ਰਾਮਪੁਰ, ਗੁਰਪ੍ਰੀਤ ਸਿੰਘ ਛੰਦੜਾਂ, ਰਜਵੰਤ ਸਿੰਘ ਗੁਰਮੀਤ ਸਿੰਘ ਕੋਟ ਗੰਗੂ ਰਾਏ, ਸੁਖਪਾਲ ਸਿੰਘ ਨੀਲੋ, ਜੱਗਾ ਥਰੀਕੇ, ਜਗਦੇਵ ਸਿੰਘ ਭੈਣੀ ਬੜਿੰਗਾ, ਜੋਤੀ ਲੰਬੜਦਾਰ ਹਲਵਾਰਾ ਆਦਿ ਕਿਸਾਨ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਦੇ ਸੱਤ ਰਾਜ ਸਭਾ ਮੈਂਬਰਾਂ ਵਲੋਂ ਦਲਬਦਲੀ ਸੰਵਿਧਾਨ ਦੀ ਘੋਰ ਉਲੰਘਣਾ- ਐਡ: ਗਿੱਲ ਅਗਲੀ ਖ਼ਬਰ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਲੜਾਈ ਕਾਰਨ ਦਹਿਸ਼ਤ ਫੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।