ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
ਅਜੀਤ ਡੈਸਕ
30-04-2026
ਲੁਧਿਆਣਾ, 29 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਨਕਪੁਰੀ ਵਿਚ ਕਰੰਟ ਲੱਗਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਉਮ ਪ੍ਰਕਾਸ਼ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 31 ਸਾਲ ਦੇ ਕਰੀਬ ਸੀ, ਉਹ ਮੋਹਰ ਸਿੰਘ ਨਗਰ ਦਾ ਰਹਿਣ ਵਾਲਾ ਸੀ | ਜਾਂਚ ਅਧਿਕਾਰੀ ਲਖਬੀਰ ਸਿੰਘ ਨੇ ਦੱਸਿਆ ਕਿ ਓਮ ਪ੍ਰਕਾਸ਼ ਇਕ ਫ਼ੈਕਟਰੀ ਵਿਚ ਕੰਮ ਕਰਨ ਲਈ ਗਿਆ ਸੀ ਕਿ ਉੱਥੇ ਅਚਾਨਕ ਉਸ ਨੂੰ ਕਰੰਟ ਲੱਗ ਗਿਆ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |