ਲੁਧਿਆਣਾ, 29 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ 24 ਤੋਂ 26 ਅਪ੍ਰੈਲ ਤੱਕ ''ਅੰਤਯੋਦਿਆ ਕਾ ਸੰਕਲਪ, ਅੰਮਿ੍ਤ ਕਾਲ ਕਾ ਪ੍ਰਤੀਬਿੰਬ-ਵਿਕਸਿਤ ਭਾਰਤ 2047U ਵਿਸ਼ੇ 'ਤੇ ਤਿੰਨ ਦਿਨਾਂ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ | ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡਾ. ਵੀਰੇਂਦਰ ਕੁਮਾਰ, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਵਲੋਂ ਕੀਤੀ ਗਈ | ਚੰਡੀਗੜ੍ਹ ਵਿਖੇ ਕਰਵਾਏ ਚਿੰਤਨ ਸ਼ਿਵਿਰ 2026 ਵਿਚ ਕੇਂਦਰੀ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ ਇਨਵਾਈਟੀ (ਐਨ. ਸੀ. ਸੀ. ਡੀ. ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਵੀ ਸ਼ਾਮਿਲ ਹੋਏ | ਇਸ ਮੌਕੇ ਕੇਂਦਰੀ ਰਾਜ ਮੰਤਰੀ ਬੀ.ਐਲ. ਵਰਮਾ ਅਤੇ ਰਾਮਦਾਸ ਅਠਾਵਲੇ ਵੀ ਮੌਜੂਦ ਰਹੇ | ਇਸ ਸਮਾਗਮ ਵਿਚ ਭਾਰਤ ਭਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ | ਇਸ ਕੈਂਪ ਦਾ ਉਦੇਸ਼ ਸਮਾਜਿਕ ਨਿਆਂ ਪਹਿਲਕਦਮੀਆਂ ਨੂੰ ਲਾਗੂ ਕਰਨ ਨੂੰ ਮਜ਼ਬੂਤ ਕਰਨਾ, ਮੁੱਖ ਯੋਜਨਾਵਾਂ ਦੇ ਆਖਰੀ-ਮੀਲ ਲਾਗੂ ਕਰਨ ਨੂੰ ਬਿਹਤਰ ਬਣਾਉਣਾ ਅਤੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੇ ਸਮਾਵੇਸ਼ੀ ਅਤੇ ਟਿਕਾਊ ਸਸ਼ਕਤੀਕਰਨ ਲਈ ਇਕ ਵਿਹਾਰਕ ਢਾਂਚਾ ਵਿਕਸਤ ਕਰਨਾ ਹੈ | ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਨੇ 24 ਤੋਂ 26 ਅਪ੍ਰੈਲ ਤੱਕ ਚੰਡੀਗੜ੍ਹ ਵਿਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਕਰਵਾਏ ਚਿੰਤਨ ਸ਼ਿਵਿਰ ਦੌਰਾਨ ਸਮਾਈਲ-ਬੇਗਰ ਸਰਵੇ ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ | ਇਹ ਮੋਬਾਈਲ ਐਪਲੀਕੇਸ਼ਨ ਸਮਾਈਲ-ਬੇਗਰੀ ਸਬ-ਸਕੀਮ ਤਹਿਤ ਵਿਕਸਿਤ ਕੀਤੀ ਗਈ ਹੈ | ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਦੇਰ ਨਾਲ ਅਤੇ ਅਨਿਯਮਿਤ ਡੇਟਾ ਰਿਪੋਰਟਿੰਗ ਵਰਗੀਆਂ ਚੁਨੌਤੀਆਂ ਨਾਲ ਨਜਿੱਠਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਯਤਨ ਹੈ, ਨਾਲ ਹੀ ਇਹ ਸ਼ਹਿਰਾਂ ਵਿਚ ਅਸਲ-ਸਮੇਂ ਦੀ ਨਿਗਰਾਨੀ, ਡੇਟਾ ਵਿਸ਼ਲੇਸ਼ਣ ਅਤੇ ਪ੍ਰਦਰਸ਼ਨ ਟਰੈਕਿੰਗ ਲਈ ਮੰਤਰਾਲੇ ਦੀ ਸਮਰੱਥਾ ਨੂੰ ਵੀ ਵਧਾਉਂਦੀ ਹੈ |