17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸ਼੍ਰੋਮਣੀ ਅਕਾਲੀ ਦਲ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੀ ਮੀਟਿੰਗ <br/>

ਅਜੀਤ ਡੈਸਕ 30-04-2026
ਆਲਮਗੀਰ, 29 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੀ ਇਕ ਅਹਿਮ ਮੀਟਿੰਗ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰਧਾਨ ਰਣਵੀਰ ਸਿੰਘ ਢਿੱਲੋਂ, ਸੀਨੀਅਰ ਨੌਜਵਾਨ ਆਗੂ ਰਾਜੂ ਦਿਉਲ ਆਲਮਗੀਰ, ਅਰਸ਼ ਮਾਨਕਵਾਲ ਪ੍ਰਧਾਨ ਜ਼ੋਨ ਦੋ, ਰਿੱਕੀ ਪ੍ਰਧਾਨ ਹਲਕਾ ਦਾਖਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਪਾਰਟੀ ਨੀਤੀਆਂ ਅਤੇ ਪ੍ਰਾਪਤੀਆਂ 'ਤੇ ਭਰਵੀਂ ਵਿਚਾਰ ਚਰਚਾ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਨੌਜਵਾਨ ਵਰਗ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਸਮੂਹ ਨੌਜਵਾਨ ਵੱਧ ਤੋਂ ਵੱਧ ਉਕਤ ਵਰਗਾਂ ਨਾਲ ਸੰਪਰਕ ਕਾਇਮ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਡਟਣ ਲਈ ਪ੍ਰੇਰਿਤ ਕਰਨ | ਪ੍ਰਧਾਨ ਅਰਸ਼ ਮਾਣਕਵਾਲ ਨੇ ਕਿਹਾ ਕਿ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਚੱਲ ਰਹੀ ਹਵਾ ਅਤੇ ਨੌਜਵਾਨ ਵਰਗ ਵਲੋਂ ਪ੍ਰਚਾਰੀਆਂ ਜਾ ਰਹੀਆਂ ਪਾਰਟੀ ਨੀਤੀਆਂ ਦੀ ਬਦੌਲਤ ਆਗਾਮੀ 2027 ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗਠਨ ਹੋਣਾ ਤੈਅ ਹੈ | ਇਸ ਮੌਕੇ ਰਾਜੂ ਆਲਮਗੀਰ ਨੇ ਆਈ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਹਲਕਾ ਗਿੱਲ ਅੰਦਰ ਇਕ ਵੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਨਹੀਂ ਜਾਵੇਗਾ | ਪਾਰਟੀ ਦੀ ਜਿੱਤ ਯਕੀਨੀ ਬਣਾਉਣ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਵਿਚ ਅਹਿਮ ਰੋਲ ਅਦਾ ਕਰੇਗਾ | ਇਸ ਮੌਕੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਹਰਮਨ ਆਸੀ, ਮਨਜੋਤ ਜਹਾਂਗੀਰ, ਵਰਿੰਦਰ ਬਿਲਾਸਪੁਰ, ਦਿਨੇਸ਼ ਬਿਲਾਸਪੁਰ, ਹੈਪੀ ਬਿਲਾਸਪੁਰ, ਸਾਹਿਲ ਬਿਲਾਸਪੁਰ, ਉਧਮ, ਹਰਮਨ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ |

ਪਿਛਲੀ ਖ਼ਬਰ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਤਿੰਨ ਦਿਨਾ 'ਚਿੰਤਨ ਕੈਂਪ' ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।