17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਤਿੰਨ ਦਿਨਾ 'ਚਿੰਤਨ ਕੈਂਪ' ਕਰਵਾਇਆ <br/>

ਅਜੀਤ ਡੈਸਕ 30-04-2026
ਲੁਧਿਆਣਾ, 29 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ 24 ਤੋਂ 26 ਅਪ੍ਰੈਲ ਤੱਕ ''ਅੰਤਯੋਦਿਆ ਕਾ ਸੰਕਲਪ, ਅੰਮਿ੍ਤ ਕਾਲ ਕਾ ਪ੍ਰਤੀਬਿੰਬ-ਵਿਕਸਿਤ ਭਾਰਤ 2047U ਵਿਸ਼ੇ 'ਤੇ ਤਿੰਨ ਦਿਨਾਂ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ | ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡਾ. ਵੀਰੇਂਦਰ ਕੁਮਾਰ, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਵਲੋਂ ਕੀਤੀ ਗਈ | ਚੰਡੀਗੜ੍ਹ ਵਿਖੇ ਕਰਵਾਏ ਚਿੰਤਨ ਸ਼ਿਵਿਰ 2026 ਵਿਚ ਕੇਂਦਰੀ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ ਇਨਵਾਈਟੀ (ਐਨ. ਸੀ. ਸੀ. ਡੀ. ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਵੀ ਸ਼ਾਮਿਲ ਹੋਏ | ਇਸ ਮੌਕੇ ਕੇਂਦਰੀ ਰਾਜ ਮੰਤਰੀ ਬੀ.ਐਲ. ਵਰਮਾ ਅਤੇ ਰਾਮਦਾਸ ਅਠਾਵਲੇ ਵੀ ਮੌਜੂਦ ਰਹੇ | ਇਸ ਸਮਾਗਮ ਵਿਚ ਭਾਰਤ ਭਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ | ਇਸ ਕੈਂਪ ਦਾ ਉਦੇਸ਼ ਸਮਾਜਿਕ ਨਿਆਂ ਪਹਿਲਕਦਮੀਆਂ ਨੂੰ ਲਾਗੂ ਕਰਨ ਨੂੰ ਮਜ਼ਬੂਤ ਕਰਨਾ, ਮੁੱਖ ਯੋਜਨਾਵਾਂ ਦੇ ਆਖਰੀ-ਮੀਲ ਲਾਗੂ ਕਰਨ ਨੂੰ ਬਿਹਤਰ ਬਣਾਉਣਾ ਅਤੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੇ ਸਮਾਵੇਸ਼ੀ ਅਤੇ ਟਿਕਾਊ ਸਸ਼ਕਤੀਕਰਨ ਲਈ ਇਕ ਵਿਹਾਰਕ ਢਾਂਚਾ ਵਿਕਸਤ ਕਰਨਾ ਹੈ | ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਨੇ 24 ਤੋਂ 26 ਅਪ੍ਰੈਲ ਤੱਕ ਚੰਡੀਗੜ੍ਹ ਵਿਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਕਰਵਾਏ ਚਿੰਤਨ ਸ਼ਿਵਿਰ ਦੌਰਾਨ ਸਮਾਈਲ-ਬੇਗਰ ਸਰਵੇ ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ | ਇਹ ਮੋਬਾਈਲ ਐਪਲੀਕੇਸ਼ਨ ਸਮਾਈਲ-ਬੇਗਰੀ ਸਬ-ਸਕੀਮ ਤਹਿਤ ਵਿਕਸਿਤ ਕੀਤੀ ਗਈ ਹੈ | ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਦੇਰ ਨਾਲ ਅਤੇ ਅਨਿਯਮਿਤ ਡੇਟਾ ਰਿਪੋਰਟਿੰਗ ਵਰਗੀਆਂ ਚੁਨੌਤੀਆਂ ਨਾਲ ਨਜਿੱਠਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਯਤਨ ਹੈ, ਨਾਲ ਹੀ ਇਹ ਸ਼ਹਿਰਾਂ ਵਿਚ ਅਸਲ-ਸਮੇਂ ਦੀ ਨਿਗਰਾਨੀ, ਡੇਟਾ ਵਿਸ਼ਲੇਸ਼ਣ ਅਤੇ ਪ੍ਰਦਰਸ਼ਨ ਟਰੈਕਿੰਗ ਲਈ ਮੰਤਰਾਲੇ ਦੀ ਸਮਰੱਥਾ ਨੂੰ ਵੀ ਵਧਾਉਂਦੀ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੀ ਮੀਟਿੰਗ <br/> ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਯੂਥ ਅਕਾਲੀ ਵਰਕਰ ਵੀ ਹੋਣਗੇ ਸ਼ਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।