26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਕਾਰਨ ਦਹਿਸ਼ਤ ਦਾ ਮਾਹੌਲ <br/>

ਅਜੀਤ ਡੈਸਕ 01-05-2026
ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੀ ਈਡਬਲੂਐਸ ਕਾਲੋਨੀ ਵਿਚ ਦੇਰ ਰਾਤ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਲੜਾਈ ਦੇ ਨਾਲ ਇੱਟਾਂ, ਬੋਤਲਾਂ ਤੇ ਹਥਿਆਰਾਂ ਦੀ ਜੰਮ ਕਿ ਵਰਤੋਂ ਕੀਤੀ ਗਈ | ਜਾਣਕਾਰੀ ਮੁਤਾਬਕ, ਹਮਲਾਵਰਾਂ ਨੇ ਮੁਹੱਲੇ ਵਿਚ ਦਾਖਲ ਹੋ ਕੇ ਇੱਟਾਂ, ਪੱਥਰ ਅਤੇ ਬੋਤਲਾਂ ਚਲਾਈਆਂ | ਇਸ ਹੰਗਾਮੇ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਡਰ ਕਾਰਨ ਘਰਾਂ ਵਿਚ ਹੀ ਬੰਦ ਹੋ ਕੇ ਰਹਿ ਗਏ | ਇਸ ਲੜਾਈ ਦੌਰਾਨ ਇੱਕ ਔਰਤ ਅਤੇ ਇੱਕ ਵਿਅਕਤੀ ਜ਼ਖਮੀ ਹੋਣ ਦੀ ਸੂਚਨਾ ਹੈ | ਮੁਹੱਲੇ ਦੇ ਲੋਕਾਂ ਨੇ ਦੱਸਿਆ ਕਿ ਜਦੋਂ ਉਹ ਇਕੱਠੇ ਹੋਏ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ | ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪਰ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ | ਜਾਂਚ ਕਰ ਰਹੇ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਨਾਬਾਲਗ ਨੇ ਕੀਤੀ ਖੁਦਕਸ਼ੀ <br/> ਅਗਲੀ ਖ਼ਬਰ ਆਈ.ਸੀ.ਐਸ.ਈ.-ਆਈ.ਐਸ.ਸੀ. ਨਤੀਜਿਆਂ 'ਚ ਮਹਾਂਨਗਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।