25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸ਼ੱਕੀ ਹਾਲਾਤ 'ਚ ਨਾਬਾਲਗ ਨੇ ਕੀਤੀ ਖੁਦਕਸ਼ੀ <br/>

ਅਜੀਤ ਡੈਸਕ 01-05-2026
ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੇਅੰਤ ਕਲੋਨੀ ਵਿਚ ਇਕ 17 ਸਾਲਾ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਓਮੰਕ ਨਾਰਾਇਣ ਵਜੋਂ ਹੋਈ ਹੈ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ | ਮਿ੍ਤਕ ਦੇ ਭਰਾ ਪੁਸ਼ਕਰ ਨੇ ਦੱਸਿਆ ਕਿ ਉਸਦੇ ਭਰਾ ਨੇ ਆਪਣੇ ਕਮਰੇ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ, ਜਦੋਂ ਉਹ ਉਸਦੇ ਕਮਰੇ ਵਿਚ ਗਿਆ ਤਾਂ ਉਸਨੇ ਕਮਰਾ ਨਹੀਂ ਖੋਲਿ੍ਹਆ | ਗੁਆਂਢੀਆਂ ਦੀ ਮਦਦ ਨਾਲ ਜਦੋਂ ਕਮਰਾ ਖੋਲਿ੍ਹਆ ਤਾਂ ਉਸਦੇ ਭਰਾ ਦੀ ਲਾਸ਼ ਉੱਥੇ ਲਟਕ ਰਹੀ ਸੀ | ਜਮਾਲਪੁਰ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਪਰਿਵਾਰ ਦੇ ਅਨੁਸਾਰ, ਓਮੰਕ ਇਕ ਹੁਸ਼ਿਆਰ ਵਿਦਿਆਰਥੀ ਸੀ ਅਤੇ ਉਸਨੇ ਹਾਲ ਹੀ ਵਿਚ ਸੀਬੀਐਸਈ 10ਵੀਂ ਜਮਾਤ 72 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤੀ ਸੀ | ਉਹ ਇੱਕ ਪ੍ਰਤਿਭਾਸ਼ਾਲੀ ਸ਼ਤਰੰਜ ਖਿਡਾਰੀ ਵੀ ਸੀ ਅਤੇ ਪਿਛਲੇ ਚਾਰ-ਪੰਜ ਸਾਲਾਂ ਤੋਂ ਇਸ ਖੇਡ ਵਿਚ ਸਰਗਰਮ ਸੀ | ਉਸਨੇ ਕਈ ਰਾਜ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ | ਪਰਿਵਾਰ ਨੇ ਇਹ ਵੀ ਦੱਸਿਆ ਕਿ ਓਮੰਕ ਦੇ ਪਿਤਾ ਦਾ ਕੁਝ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ | ਉਹ ਉਸ ਵਕਤ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ | ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਪਿਸਤੌਲ ਸਮੇਤ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਕਾਰਨ ਦਹਿਸ਼ਤ ਦਾ ਮਾਹੌਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।