25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਘਰ ਦਾ ਤਾਲਾ ਤੋੜ ਕੇ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ <br/>

ਅਜੀਤ ਡੈਸਕ 01-05-2026
ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਅਧੀਨ ਆਉਂਦੇ ਇਲਾਕੇ ਗੋਲਡਨ ਸਿਟੀ-2 ਵਿਖੇ ਇਕ ਘਰ 'ਚ ਦਾਖ਼ਲ ਹੋ ਕੇ ਚੋਰ ਲੱਖਾਂ ਦੀ ਨਗਦੀ ਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਕਮਲੇਸ਼ ਨੇ ਦੱਸਿਆ ਕਿ ਉਹ ਘਰ ਨੂੰ ਤਾਲਾ ਲਗਾ ਕੇ ਕੰਮ 'ਤੇ ਚਲਾ ਗਿਆ, ਜਦੋਂ ਦੁਪਹਿਰ ਸਮੇਂ ਉਸ ਦੀ ਪਤਨੀ ਘਰ ਆਈ ਤਾਂ ਦੇਖਿਆ ਕਿ ਕੋਈ ਅਣਪਛਾਤਾ ਵਿਅਕਤੀ ਘਰ ਦਾ ਤਾਲਾ ਤੋੜ ਕੇ ਕਰੀਬ 1 ਲੱਖ 38 ਹਜ਼ਾਰ ਦੀ ਨਗਦੀ, ਸੋਨੇ ਦਾ ਲਾਕੇਟ, ਚਾਂਦੀ ਦੀ ਝਾਂਜਰ, ਸੋਨੇ ਦਾ ਟੋਪਸ, ਚਾਂਦੀ ਦਾ ਕਮਰਬੰਦ, ਬੱਚਿਆਂ ਦੇ ਤਿੰਨ ਲਾਕੇਟ ਸੋਨਾ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਲੈ ਗਏ | ਜਾਂਚ ਅਧਿਕਾਰੀ ਹੌਲਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਹਰਜਿੰਦਰ ਸਿੰਘ ਤੇ ਮਨਜੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਝ ਸਾਮਾਨ ਵੀ ਬਰਾਮਦ ਕੀਤਾ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਏ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚੋਂ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ <br/> ਅਗਲੀ ਖ਼ਬਰ ਖੇਤੀ ਵਿਚ ਨਵੀਨਤਾ ਲਈ ਪੀ.ਏ.ਯੂ. ਨੇ ਉੱਘੀਆਂ ਖੇਤੀ ਉਦਯੋਗਿਕ ਕੰਪਨੀਆਂ ਨਾਲ ਕੀਤੀ ਗੱਲਬਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।