ਖ਼ਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਕਾਬੂ
ਅਜੀਤ ਡੈਸਕ
01-05-2026
ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਮੁਲਜ਼ਮਾਂ ਨੂੰ ਕਾਦੀਆਂ ਕੱਟ ਤੋਂ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀਸ਼ੁਦਾ 5 ਬੁਲਟ ਮੋਟਰਸਾਈਕਲ ਅਤੇ 6 ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖ਼ਤ ਕਿ੍ਸ਼ਨ ਕੁਮਾਰ, ਵਿਕਾਸ ਕੁਮਾਰ ਅਤੇ ਲਵਿਸ਼ ਅਗਰਵਾਲ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਅੱਜ ਕੱਲ੍ਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਪੁੱਛ ਪੜਤਾਲ ਦੌਰਾਨ ਇਹਨਾਂ ਪਾਸੋਂ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ |