25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਹਲਕਾ ਸਾਹਨੇਵਾਲ 'ਚ ਵਿਕਾਸ ਕਾਰਜਾਂ 'ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਕੈਬਨਿਟ ਮੰਤਰੀ ਮੁੰਡੀਆਂ <br/>

ਅਜੀਤ ਡੈਸਕ 01-05-2026
ਭਾਮੀਆਂ ਕਲਾਂ, 30 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ 24 'ਚ ਪੈਂਦੀ ਜੀ.ਕੇ. ਕਾਲੋਨੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਸਾਹਨੇਵਾਲ 'ਚ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਚੱਲ ਰਹੇ ਵਿਕਾਸ ਕਾਰਜ ਕਿਸੇ ਤੋਂ ਵੀ ਲੁਕੇ ਛਿਪੇ ਨਹੀਂ ਹਨ | ਉਨ੍ਹਾਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਸਾਡੇ ਵਲੋਂ ਬਣਾਈ ਗਈ ਸੜਕ ਨੂੰ ਲੈ ਕੇ ਵਿਰੋਧੀਆਂ ਵਲੋਂ ਕਿੰਤੂ ਪ੍ਰੰਤੂ ਕੀਤਾ ਜਾ ਰਿਹਾ ਹੈ, ਜੋ ਕਿ ਇਸ ਕਰਕੇ ਨਿੰਦਣਯੋਗ ਹੈ, ਕਿਉਂਕਿ ਉਹ ਜਦੋਂ ਆਪ ਸੱਤਾ ਵਿਚ ਸਨ ਤਾਂ ਹਲਕੇ ਦੀਆਂ ਸੜਕਾਂ ਲੁੱਕ ਨੂੰ ਤਰਸ ਗਈਆਂ ਸਨ, ਜੇਕਰ ਅਸੀਂ ਕੰਮ ਕਰਵਾ ਰਹੇ ਹਾਂ ਤਾਂ ਸਾਡੇ 'ਤੇ ਵਿਰੋਧੀਆਂ ਵਲੋਂ ਲੁੱਕ ਘੱਟ ਪਾਉਣ ਵਰਗੇ ਇਲਜ਼ਾਮ ਲਗਾ ਕੇ ਨੁਕਤਾਚੀਨੀ ਕੀਤੀ ਜਾ ਰਹੀ ਹੈ | ਉਨ੍ਹਾਂ ਸਾਬਕਾ ਮੰਤਰੀ 'ਤੇ ਕਥਿਤ ਤੌਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਬਕਾ ਮੰਤਰੀ ਦੇ ਸਪੁੱਤਰ ਵਲੋਂ ਸੋਸ਼ਲ ਮੀਡੀਏ 'ਤੇ ਕਥਿਤ ਤੌਰ 'ਤੇ ਲੁੱਕ ਘੱਟ ਪਾਉਣ ਨੂੰ ਲੈ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਤੋਂ ਇਲਾਵਾ ਪਾਰਟੀ ਵਲੰਟੀਅਰ ਸ਼ਾਮਿਲ ਸਨ |

ਪਿਛਲੀ ਖ਼ਬਰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਤੇ ਦੇਸ਼ ਭਗਤ ਯੂਨੀਵਰਸਿਟੀ ਵਿਚਾਲੇ ਸਮਝੌਤਾ <br/> ਅਗਲੀ ਖ਼ਬਰ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।