25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਤੇ ਦੇਸ਼ ਭਗਤ ਯੂਨੀਵਰਸਿਟੀ ਵਿਚਾਲੇ ਸਮਝੌਤਾ <br/>

ਸਮਝੌਤੇ ਸੰਬੰਧੀ ਜਾਣਕਾਰੀ ਦੇਣ ਸਮੇਂ ਸੁਖਵਿੰਦਰ ਸਿੰਘ ਬਿੰਦਰਾ ਅਤੇ ਯੂਨੀਵਰਸਿਟੀ ਦੇ ਅਧਿਕਾਰੀ | ਅਜੀਤ ਤਸਵੀਰ <br/> 01-05-2026
ਲੁਧਿਆਣਾ, 30 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਪੰਜਾਬ ਨੇ ਰਾਸ਼ਟਰੀ ਸਮਾਜਿਕ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (ਐਨਆਈਐਸਡੀ) ਨਾਲ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ ਹਨ | ਇਸ ਸਾਂਝੇਦਾਰੀ ਦਾ ਉਦੇਸ਼ ਮੁੱਖ ਰਾਸ਼ਟਰੀ ਮਿਸ਼ਨਾਂ ਅਤੇ ਸਮਾਜਿਕ ਤਰਜੀਹਾਂ ਨਾਲ ਜੁੜੇ ਸਹਿਯੋਗੀ ਪ੍ਰੋਗਰਾਮਾਂ, ਖੋਜ, ਸਿਖਲਾਈ ਅਤੇ ਆਊਟਰੀਚ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਵਿਚ ''ਸਿੱਖਿਅਤ ਭਾਰਤU ਅਧੀਨ ਸਿੱਖਿਆ-ਅਧਾਰਤ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ''ਸਮਿ੍ਧ ਭਾਰਤU ਰਾਹੀਂ ਆਰਥਿਕ ਉੱਨਤੀ ਸ਼ਾਮਲ ਹੈ | ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੇ ਦੇਸ਼ ਭਗਤ ਯੂਨੀਵਰਸਿਟੀ ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, (ਭਾਰਤ ਸਰਕਾਰ) ਨਾਲ ਸਮਝੌਤਾ ਹੋਣ 'ਤੇ ਵਧਾਈਆਂ ਦਿੱਤੀਆਂ ਅਤੇ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ | ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨ•ਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਮੇਸ਼ਾ ਕੋਸਸਿ ਕਰਦਾ ਹੈ | ਬਿੰਦਰਾ ਨੇ ਕਿਹਾ ਕਿ ਉਨ•ਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ | ਉਨਾਂ ਕਿਹਾ ਕਿ ਉਹ ਅਤੇ ਉਨਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦਿ੍ੜ ਹਨ |

ਪਿਛਲੀ ਖ਼ਬਰ ਅਕਾਲੀ ਦਲ ਕੋਲ ਕੋਈ ਹੋਰ ਮੁੱਦਾ ਨਾ ਹੋਣ ਕਰਕੇ ਬਿਜਲੀ ਕੱਟਾਂ ਦੀ ਆੜ ਵਿਚ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹੈ-ਬਿੱਟਾ ਪ... ਅਗਲੀ ਖ਼ਬਰ ਹਲਕਾ ਸਾਹਨੇਵਾਲ 'ਚ ਵਿਕਾਸ ਕਾਰਜਾਂ 'ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਕੈਬਨਿਟ ਮੰਤਰੀ ਮੁੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।