18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਟਰੇਡ ਡੀਲ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਮਰੀਕਾ ਨਾਲ ਕੀਤੀ ਗਈ ਟਰੇਡ ਡੀਲ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ, ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਚੜੂਨੀ ਸ਼ਹਿਰੀ ਦੇ ਪ੍ਰਧਾਨ ਕੈਪਟਨ ਮਲਕੀਤ ਸਿੰਘ ਵਾਲੀਆ ਅਤੇ ਦਿਹਾਤੀ ਦੇ ਪ੍ਰਧਾਨ ਸੁਲੱਖਣ ਸਿੰਘ ਮੰਡ ਨੇ ਕੀਤੀ | ਮਨਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਟਰੇਡ ਡੀਲ ਦੇਸ਼ ਦੇ ਕਿਸਾਨਾਂ ਲਈ ਤਾਂ ਖ਼ਤਰਨਾਕ ਹੈ ਹੀ ਹੈ, ਇਹ ਆਮ ਲੋਕਾਂ ਲਈ ਵੀ ਬਹੁਤ ਖ਼ਤਰਨਾਕ ਹੈ¢ ਇਹ ਟਰੇਡ ਡੀਲ ਲਾਗੂ ਹੋਣ ਨਾਲ ਦੇਸ਼ ਵਿਚ ਬਹੁਤ ਜ਼ਿਆਦਾ ਮਹਿੰਗਾਈ ਵਧ ਜਾਵੇਗੀ, ਜਿਸਦਾ ਨੁਕਸਾਨ ਆਮ ਜਨਤਾ ਤੇ ਆਮ ਨਾਗਰਿਕ 'ਤੇ ਪਵੇਗਾ ਅਤੇ ਦੇਸ਼ ਨੂੰ ਬਹੁਤ ਵੱਡਾ ਨੁਕਸਾਨ ਚੁਕਾਉਣਾ ਪਵੇਗਾ¢ ਉਪ ਪ੍ਰਧਾਨ ਰੋਸ਼ਨ ਸਿੰਘ ਸਾਗਰ ਅਤੇ ਜਨਰਲ ਸਕੱਤਰ ਪੰਜਾਬ ਜਗਜੀਤ ਸਿੰਘ ਅਰੋੜਾ ਨੇ ਕਿਹਾ ਕਿ ਇਸ ਡੀਲ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ, ਇਸ ਲਈ ਅਮਰੀਕਾ ਨਾਲ ਟਰੇਡ ਡੀਲ ਨੂੰ ਰੱਦ ਕੀਤਾ ਜਾਵੇ¢ ਇਸ ਮÏਕੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਹਲਕਾ ਸਾਹਨੇਵਾਲ ਦੇ ਪ੍ਰਧਾਨ ਕਰਮਜੀਤ ਸਿੰਘ ਸੰਧੂ, ਸੁਖਵਿੰਦਰ ਸਿੰਘ ਸ਼ਿਮਲਾਪੁਰੀ, ਕ੍ਰਿਸ਼ਨ ਸਿੰਘ, ਜਗਸੀਰ ਸਿੰਘ, ਸੁਰਿੰਦਰ ਸਿੰਘ, ਜੁਝਾਰ ਸਿੰਘ ਨੰਬਰਦਾਰ, ਗੋਪੀ ਜੁਝਾਰ, ਭੋਲਾ ਸਿੰਘ, ਜਸਵੀਰ ਸਿੰਘ, ਰਕੇਸ਼ ਸਿੰਘ, ਕੇਵਲ ਸਿੰਘ ਸੰਧੂ, ਰਜੇਸ਼ ਆਹੂਜਾ, ਕਰਮਜੀਤ ਕÏਰ ਢਿੱਲੋਂ, ਦਲੇਰ ਸਿੰਘ ਸੋਢੀ, ਮਲਵਿੰਦਰ ਸਿੰਘ ਖਾਲਸਾ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ, ਤਿਲਕ ਰਾਜ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਮਜ਼ਦੂਰ ਦਿਵਸ ਮਨਾਇਆ <br/> ਅਗਲੀ ਖ਼ਬਰ 2 ਨਾਜਾਇਜ਼ ਪਿਸਟਲਾਂ ਸਮੇਤ 2 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।