18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੀ.ਏ.ਯੂ. ਇੰਪਲਾਈਜ਼ ਯੂਨੀਅਨ ਨੇ ਮਈ ਦਿਵਸ ਮਨਾਇਆ <br/>

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਜਸਵਿੰਦਰ ਸਿੰਘ)-ਪੀ.ਏ.ਯੂ. ਇੰਪਲਾਈਜ਼ ਯੂਨੀਅਨ, ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ ਅਤੇ ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਯੂਨੀਅਨ ਦਫ਼ਤਰ ਵਿਖੇ ਮਈ ਦਿਵਸ ਮਨਾਇਆ ਗਿਆ, ਜਿਸ 'ਚ ਭਾਰੀ ਗਿਣਤੀ ਵਿਚ ਮੁਲਾਜ਼ਮ ਇਕੱਤਰ ਹੋਏ | ਯੂਨੀਅਨ ਦਫ਼ਤਰ ਵਿਖੇ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਡੀ.ਪੀ. ਮੌੜ ਅਤੇ ਡਾ. ਰਜਿੰਦਰ ਪਾਲ ਸਿੰਘ ਔਲਖ ਵਲੋਂ ਅਦਾ ਕੀਤੀ ਗਈ | ਇਸ ਉਪਰੰਤ ਜਨਰਲ ਸਕੱਤਰ ਮਨਮੋਹਨ ਸਿੰਘ ਵਲੋਂ ਮਈ ਦਿਵਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਡੀ.ਪੀ. ਮੌੜ, ਡਾ. ਰਜਿੰਦਰ ਪਾਲ ਸਿੰਘ ਔਲਖ, ਨਰੇਸ਼ ਗੌੜ ਅਤੇ ਡਾ: ਐਚ.ਐਸ. ਕਿੰਗਰਾ (ਪ੍ਰਧਾਨ ਪੋਟਾ) ਵਲੋਂ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ ਗਿਆ | ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਵਲੋਂ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਲਈ ਆਉਣ ਵਾਲਾ ਸਮਾਂ ਬਹੁਤ ਮੁਸ਼ਕਿਲਾਂ ਭਰਿਆ ਹੈ | ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜੋ ਮੁਲਾਜ਼ਮ ਮਾਰੂ ਫ਼ੈਸਲੇ ਲਏ ਜਾ ਰਹੇ ਹਨ, ਉਨ੍ਹਾਂ ਲਈ ਵੱਡੇ ਸੰਘਰਸ਼ਾਂ ਦੀ ਲੋੜ ਹੈ | ਇਸ ਸਮੇਂ ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋਂ, ਰਣਜੀਤ ਸਿੰਘ ਖੋਸਾ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਗੁਰਇਕਬਾਲ ਸਿੰਘ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਿੰਦਰ ਸਿੰਘ, ਬਰਿੰਦਰ ਸਿੰਘ ਪੰਡੋਰੀ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ ਰਵਿੰਦਰ ਚਾਵਲਾ ਅਤੇ ਰੁਪਿੰਦਰ ਸਿੰਘ ਹਾਜ਼ਰ ਰਹੇ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਜੈ ਮਾਂ ਸ਼ੀਤਲਾ ਦੇਵੀ ਕਲੱਬ ਨੇ 23ਵਾਂ ਸਾਲਾਨਾ ਜਾਗਰਣ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।