17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ਼ੱਕੀ ਹਾਲਾਤਾਂ 'ਚ 3 ਲੜਕੀਆਂ ਸਮੇਤ 4 ਬੱਚੇ ਲਾਪਤਾ <br/>

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਤਾਜਪੁਰ ਵਿਚ ਸ਼ੱਕੀ ਹਾਲਾਤਾਂ 'ਚ ਤਿੰਨ ਲੜਕੀਆਂ ਸਮੇਤ ਚਾਰ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਬੱਚਿਆਂ ਵਿਚ ਇਕ 10 ਸਾਲ ਦਾ ਲੜਕਾ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸੰਮਪੱਤੀਆ ਦੇਵੀ ਵਾਸੀ ਪਿੰਡ ਤਾਜਪੁਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀਆਂ ਦੋ ਨਾਬਾਲਗ ਲੜਕੀਆਂ ਘਰੋਂ ਸਕੂਲ ਪੜ੍ਹਨ ਲਈ ਗਈਆਂ ਸਨ, ਪਰ ਵਾਪਸ ਨਹੀਂ ਆਈਆਂ | ਉਸ ਨੇ ਦੱਸਿਆ ਕਿ ਉਸ ਨੂੰ ਪਤਾ ਲੱਗਿਆ ਹੈ ਕਿ ਉਸ ਦੇ ਕਾਲੋਨੀ ਵਿਚ ਰਹਿਣ ਵਾਲੀ ਇਕ ਹੋਰ ਲੜਕੀ, ਜਿਸ ਦੀ ਉਮਰ 15 ਸਾਲ ਦੇ ਕਰੀਬ ਹੈ ਅਤੇ ਇਕ 10 ਸਾਲ ਦਾ ਲੜਕਾ ਵੀ ਲਾਪਤਾ ਹੈ | ਉਸ ਨੇ ਦੱਸਿਆ ਕਿ ਇਹਨਾਂ ਬੱਚਿਆਂ ਦੀ ਕਾਫ਼ੀ ਭਾਲ ਕੀਤੀ ਗਈ, ਪਰ ਜਦੋਂ ਬੱਚਿਆਂ ਦਾ ਪਤਾ ਨਾ ਲੱਗਿਆ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਸ਼ਿਕਾਇਤਕਰਤਾ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਇਹਨਾਂ ਬੱਚਿਆਂ ਨੂੰ ਕਿਸੇ ਵਿਅਕਤੀ ਵਲੋਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ | ਪੁਲਿਸ ਵਲੋਂ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਬੱਚਿਆਂ ਬਾਰੇ ਕੁੱਝ ਪਤਾ ਨਹੀਂ ਲੱਗਾ ਸੀ |

ਪਿਛਲੀ ਖ਼ਬਰ ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ ਕੇਸ ਦਰਜ ਅਗਲੀ ਖ਼ਬਰ ਵਪਾਰਕ ਸਿਲੰਡਰਾਂ ਦੇ ਭਾਅ ਵਧਣ ਨਾਲ ਮਹਿੰਗਾਈ ਦੇ ਝਟਕੇ ਲੱਗਣੇ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।