17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ ਕੇਸ ਦਰਜ

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ਸੰਬੰਧੀ ਪੁਲਿਸ ਨੇ ਸੁਰਜੀਤ ਗੁਪਤਾ ਨਾਮੀ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਲੜਕੀ ਘਰੋਂ ਗਈ ਪਰ ਵਾਪਸ ਨਹੀਂ ਆਈ | ਬਾਅਦ 'ਚ ਪੁਲਿਸ ਨੂੰ ਸ਼ਿਕਾਇਤ ਕਰਨ 'ਤੇ ਪੁਲਿਸ ਵਲੋਂ ਲੜਕੀ ਨੂੰ ਬਰਾਮਦ ਕਰ ਲਿਆ ਗਿਆ | ਬਰਾਮਦਗੀ ਤੋਂ ਬਾਅਦ ਲੜਕੀ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕੁਝ ਸਮੇਂ ਤੋਂ ਉਸ ਨੂੰ ਡਰਾ ਧਮਕਾ ਕੇ ਇਸ ਨਾਲ ਜਬਰ ਜਨਾਹ ਕਰ ਰਿਹਾ ਸੀ ਅਤੇ ਹੁਣ ਉਹ ਗਰਭਵਤੀ ਹੋ ਗਈ | ਜਿਸ ਤੇ ਕਥਿਤ ਦੋਸ਼ੀ ਉਸ ਨਾਲ ਵਿਆਹ ਕਰਵਾਉਣ ਤੋਂ ਮੁਕਰ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਸਮੇਤ 4 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸ਼ੱਕੀ ਹਾਲਾਤਾਂ 'ਚ 3 ਲੜਕੀਆਂ ਸਮੇਤ 4 ਬੱਚੇ ਲਾਪਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।