17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਦੂਨ ਔਕਸਫੋਰਡ ਸਕੂਲ (ਸੀ.ਸੈ.) ਠੱਕਰਵਾਲ ਵਿਖੇ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 02-05-2026
ਫੁੱਲਾਂਵਾਲ, 1 ਮਈ (ਮਨਜੀਤ ਸਿੰਘ ਦੁੱਗਰੀ)-ਦੂਨ ਆਕਸਫੋਰਡ ਸਕੂਲ (ਸੀਨੀਅਰ ਸਕੈਂਡਰੀ), ਸਕੂਲ ਠੱਕਰਵਾਲ ਲੁਧਿਆਣਾ ਵਿਖੇ ਮਜ਼ਦੂਰ ਦਿਵਸ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਮਜ਼ਦੂਰਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ | ਸਕੂਲ ਦੇ ਵਿਦਿਆਰਥੀਆਂ ਵਲੋਂ ਡਾਂਸ, ਸਕਿੱਟ, ਕਵਿਤਾਵਾਂ ਦੀ ਪੇਸ਼ਕਾਰੀ ਦਿੱਤੀ ਗਈ | ਪ੍ਰਾਇਮਰੀ ਜਮਾਤਾਂ ਦੇ ਨੰਨੇ-ਮੁੰਨੇ ਬੱਚੇ ਵੱਖ-ਵੱਖ ਪਹਿਰਾਵਿਆਂ ਵਿਚ ਜਿਵੇਂ ਡਾਕਟਰ, ਇੰਜੀਨੀਅਰ, ਕਿਸਾਨ, ਵਕੀਲ, ਅਧਿਆਪਕ, ਸਫ਼ਾਈ ਕਰਮਚਾਰੀ ਆਦਿ ਬਣ ਕੇ ਆਏ | ਇਸ ਦਿਨ 'ਤੇ ਸਕੂਲ ਐਮ.ਡੀ. ਕੁਲਵਿੰਦਰ ਕੌਰ ਧਾਮੀ, ਡਾਇਰੈਕਟਰ ਤੇਗਕੁੰਵਰ ਸਿੰਘ ਧਾਮੀ ਅਤੇ ਪਿ੍ੰਸੀਪਲ ਪਾਇਲ ਚੋਪੜਾ ਵਲੋਂ ਸਕੂਲ ਦੇ ਕਰਮਚਾਰੀਆਂ, ਡਰਾਈਵਰਾਂ ਅਤੇ ਹੋਰ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਕੱਪੜੇ ਅਤੇ ਸੁੰਦਰ ਤੋਹਫ਼ੇ ਭੇਟ ਕਰਕੇ ਉਨ੍ਹਾਂ ਦੀ ਮਿਹਨਤ ਅਤੇ ਯੋਗਦਾਨ ਦੀ ਕਦਰ ਕੀਤੀ ਗਈ | ਅੰਤ ਵਿਚ ਐਮ.ਡੀ. ਕੁਲਵਿੰਦਰ ਕੌਰ ਧਾਮੀ ਵਲੋਂ ਆਪਣੇ ਸੰਦੇਸ਼ ਵਿਚ ਪ੍ਰੇਰਨਾਦਾਇਕ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ, ਸਗੋਂ ਹਰ ਕੰਮ ਨੂੰ ਮਿਹਨਤ ਅਤੇ ਲਗਨ ਨਾਲ ਕਰਨਾ ਚਾਹੀਦਾ ਹੈ | ਇਸ ਮੌਕੇ 'ਤੇ ਪਿ੍ੰਸੀਪਲ ਸ੍ਰੀਮਤੀ ਪਾਇਲ ਚੋਪੜਾ ਵਲੋਂ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਅੱਠਵੀਂ ਜਮਾਤ ਦਾ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵੱਖ-ਵੱਖ ਸਕੂਲਾਂ 'ਚ ਮਜ਼ਦੂਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।