16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕੰਪਨੀ ਵਲੋਂ ਲਗਾਈਆਂ ਸੀਲਾਂ ਨੂੰ ਤੋੜਨ ਦੇ ਮਾਮਲੇ 'ਚ ਅÏਰਤ ਸਮੇਤ 3 ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ)-ਕੰਪਨੀ ਵਲੋਂ ਲਗਾਈਆਂ ਸੀਲਾਂ ਨੂੰ ਤੋੜਨ ਦੇ ਮਾਮਲੇ ਵਿਚ ਪੁਲਿਸ ਨੇ ਅÏਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅÏਥਮ ਇਨਵੈਸਟਮੈਂਟ ਇਨਫਰਾਸਟਰਕਚਰ ਲਿਮਟਿਡ ਦੇ ਮੈਨੇਜਰ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਰਮਨ ਚੋਪੜਾ, ਸਾਹਿਲ ਚੋਪੜਾ, ਸ਼ਿਖਾ ਚੋਪੜਾ ਪਤਨੀ ਰਮਨ ਚੋਪੜਾ ਵਾਸੀ ਪੰਜ ਪੀਰ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਸਾਹਿਲ ਚੋਪੜਾ ਨੇ ਉਨ੍ਹਾਂ ਦੀ ਕੰਪਨੀ ਤੋਂ ਘਰ ਬਣਾਉਣ ਲਈ ਕਰਜ਼ਾ ਲਿਆ ਸੀ, ਪਰ ਸਮੇਂ ਸਿਰ ਉਨ੍ਹਾਂ ਨੇ ਕਰਜ਼ਾ ਅਦਾ ਨਹੀਂ ਕੀਤਾ ਅਤੇ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਨੇ ਘਰ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਸੀਲਾਂ ਲਗਾ ਦਿੱਤੀਆਂ | ਉਸ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਨੋਟਿਸ ਪਾੜ ਦਿੱਤਾ ਅਤੇ ਸੀਲਾਂ ਤੋੜ ਕੇ ਮੁੜ ਤੋਂ ਕਬਜ਼ਾ ਕਰ ਲਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਅਦਾਲਤ ਵਿਚ ਕੇਸ ਦਾਇਰ ਕੀਤਾ ਤਾਂ ਅਦਾਲਤ ਵਲੋਂ ਉਨ੍ਹਾਂ ਦੇ ਹੱਕ ਵਿਚ ਫ਼ੈਸਲਾ ਦੇ ਦਿੱਤਾ¢ ਕੰਪਨੀ ਵਲੋਂ ਮੁੜ ਤੋਂ ਸੀਲਾਂ ਲਗਾਈਆਂ ਗਈਆਂ, ਪਰ ਬਾਅਦ ਵਿਚ ਇਹਨਾਂ ਕਥਿਤ ਦੋਸ਼ੀਆਂ ਨੇ ਹੁਣ ਫਿਰ ਤੋਂ ਸੀਲਾਂ ਤੋੜ ਕੇ ਕਬਜ਼ੇ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਅੰਮਿ੍ਤ ਸਾਗਰ ਪਰਿਵਾਰ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ <br/> ਅਗਲੀ ਖ਼ਬਰ ਬਿਜ਼ਨੈੱਸ ਬਲਾਸਟਰ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਸਰਕਾਰੀ ਸਕੂਲ ਆਲਮਗੀਰ ਵਿਖੇ ਲਗਾਏ ਖਾਣ ਪੀਣ ਦੇ ਸਟਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।