14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਟਿੱਕਾ, ਪਾਲੀ ਦੇਤਵਾਲੀਆ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ <br/>

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਡਾ. ਤਰਲੋਚਨ ਸਿੰਘ)-ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ ਦੇ ਸਪੁੱਤਰ ਮਨਜੋਤ ਸਿੰਘ (38) ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਭਾਜਪਾ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ | ਉਨ੍ਹਾਂ ਪਾਲੀ ਦੇਤਵਾਲੀਆ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਨਜੋਤ ਸਿੰਘ ਦੇ ਭਰ ਜਵਾਨੀ ਵਿਚ ਪਰਿਵਾਰ ਨੂੰ ਵਿਛੋੜਾ ਦੇ ਜਾਣਾ ਜਿੱਥੇ ਪਰਿਵਾਰ ਲਈ ਨਾ ਸਹਿਣਯੋਗ ਹੈ, ਉਥੇ ਹੀ ਉਸ ਦੇ ਚਲੇ ਜਾਣ ਨਾਲ ਸਮਾਜ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ | ਇਸ ਮੌਕੇ ਅਮਰਜੀਤ ਸਿੰਘ ਟਿੱਕਾ ਦੇ ਨਾਲ ਲੋਕ ਗਾਇਕ ਸਤਵਿੰਦਰ ਬੁੱਗਾ, ਉੱਘੇ ਕਮੇਡੀਅਨ ਕੁਲਵੰਤ ਸੇਖੋਂ, ਅਮਰਜੀਤ ਸ਼ੇਰਪੁਰੀ, ਏ.ਐਸ.ਆਈ. ਬਲਜਿੰਦਰ ਸਿੰਘ, ਹੈੱਡ ਕਾਂਸਟੇਬਲ ਚਰਨਜੀਤ ਸਿੰਘ ਅਤੇ ਪਿੰਡ ਦੇਤਵਾਲ ਦੇ ਸਰਪੰਚ, ਪੰਚ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ | ਇਸ ਮੌਕੇ ਪਾਲੀ ਦੇਤਵਾਲੀਆ ਨੇ ਦੱਸਿਆ ਕਿ ਮਨਜੋਤ ਸਿੰਘ ਨਿਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 7 ਮਈ, ਦਿਨ ਵੀਰਵਾਰ ਨੂੰ ਪਿੰਡ ਦੇਤਵਾਲ ਵਿਖੇ ਹੋਵੇਗੀ |

ਪਿਛਲੀ ਖ਼ਬਰ ਜੀ.ਐਮ.ਟੀ. ਇੰਟਰਨੈਸ਼ਨਲ ਸਕੂਲ 'ਚ ਨੈਸ਼ਨਲ ਕਰਿਕੁਲਮ ਫਰੇਮਵਰਕ 'ਤੇ ਵਰਕਸ਼ਾਪ <br/> ਅਗਲੀ ਖ਼ਬਰ ਅੰਮਿ੍ਤ ਸਾਗਰ ਪਰਿਵਾਰ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।