14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਬੁੱਢਾ ਦਰਿਆ 'ਚ ਪ੍ਰਦੂਸ਼ਣ ਨੂੰ ਲੈ ਕੇ ਸਖਤੀ <br/>

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਭੁਪਿੰਦਰ ਸਿੰਘ ਬੈਂਸ)- ਬੁੱਢਾ ਦਰਿਆ ਨੂੰ ਪ੍ਰਦੂਸ਼ਣ ਤੋ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖਤ ਰੁੱਖ ਅਪਣਾਇਆ ਹੈ | ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੰੂ ਖੁਦ ਮੌਕੇ 'ਤੇ ਪਹੁੰਚ ਕੇ ਡੇਅਰੀ ਮਾਲਕਾਂ ਨੰੂ ਚੇਤਾਵਨੀ ਦਿੱਤੀ ਕਿ ਜੇ ਕੋਈ ਵੀ ਵਿਅਕਤੀ ਬੁੱਢਾ ਦਰਿਆ ਵਿਚ ਗੋਹਾ ਸੁੱਟਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਐਫਆਈਆਰ ਦਰਜ ਕਰਕੇ ਕੜੀ ਕਾਰਵਾਈ ਕੀਤੀ ਜਾਵੇਗੀ | ਹੈਬੋਵਾਲ ਤੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿਚ ਡੇਅਰੀ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਜਿੱਥੇ ਉਨ੍ਹਾਂ ਤੋਂ ਫੀਡਬੈਕ ਵੀ ਲਿਆ ਗਿਆ | ਇਸ ਦੌਰਾਨ ਗੋਹਾ ਚੁੱਕਣ ਲਈ ਨਿਯੁਕਤ ਠੇਕੇਦਾਰ ਨੰੂ ਹੁਕਮ ਦਿੱਤੇ ਗਏ ਕਿ ਡੇਅਰੀ ਮਾਲਕਾਂ ਨੰੂ ਜਲਦੀ ਰੇਹੜੀਆਂ ਮੁਹੱਈਆ ਕਰਵਾਈਆਂ ਜਾਣ ਅਤੇ ਗੋਹੇ ਦੀ ਨਿਯਮਿਤ ਢੁਆਈ ਯਕੀਨੀ ਬਣਾਈ ਜਾਵੇ | ਅਧਿਕਾਰੀਆਂ ਵਲੋਂ ਹੈਬੋਵਾਲ ਅਤੇ ਤਾਜਪੁਰ ਰੋਡ ਵਿਚ ਸਥਾਪਿਤ ਐਫਲੂਐਂਟ ਟ੍ਰੀਟਮੈਂਟ ਪਲਾਂਟ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਏਡੀਸੀ ਅਮਿਤ ਬਾਂਬੀ, ਐਸਡੀਐਮ ਜਸਲੀਨ ਭੁੱਲਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮਾਊਾਟ ਐਵਰੈਸਟ ਦੇ ਬੇਸ ਕੈਂਪ ਨੂੰ ਸਰ ਕਰਨ ਵਾਲੀ ਪੋਲੀਓ ਗ੍ਰਸਤ ਡਾ. ਰੁਪਿੰਦਰ ਕੌਰ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ ਵਲੋਂ ਡਿਜੀਟਲ ਜਨਗਣਨਾ ਦੀ ਸਵੈ-ਗਣਨਾ ਮੁੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।