13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਭਾਜਪਾ ਆਗੂ ਅਨਿਲ ਸਰੀਨ ਵਲੋਂ ਰਾਜਿੰਦਰ ਗੁਪਤਾ ਖ਼ਿਲਾਫ਼ ਕਾਰਵਾਈ ਦੀ ਨਿੰਦਾ

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੇ ਖ਼ਿਲਾਫ਼ ਕੀਤੀ ਗਈ ਕਾਰਵਾਈ ਨੰੂ ਰਾਜਨੀਤਿਕ ਬਦਲੇ ਦੀ ਕਾਰਵਾਈ ਕਰਾਰ ਦਿੰਦਿਆਂ ਕੜੀ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਗੁਪਤਾ ਦੇ ਉਦਯੋਗਿਕ ਇਕਾਈਆਂ 'ਤੇ ਛਾਪੇ ਮਾਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਾਨਾਸ਼ਾਹੀ ਸੋਚ ਨੰੂ ਦਰਸਾਉਂਦਾ ਹੈ | ਸਰੀਨ ਨੇ ਦੱਸਿਆ ਕਿ ਗੁਪਤਾ ਇਕ ਪ੍ਰਸਿੱਧ ਉਦਯੋਗਪਤੀ ਹਨ, ਜਿਨ੍ਹਾਂ ਨੇ ਪੰਜਾਬ ਵਿਚ ਨਿਵੇਸ਼ ਕਰਕੇ ਹਜ਼ਾਰਾਂ ਲੋਕਾਂ ਨੰੂ ਰੋਜ਼ਗਾਰ ਦਿੱਤਾ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀ ਕਾਰਵਾਈ ਨਾਲ ਉਦਯੋਗਪਤੀ ਸੂਬੇ ਵਿਚ ਨਿਵੇਸ਼ ਕਰਨ ਤੋਂ ਕਤਰਾਉਣਗੇ |

ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਆਈ.ਸੀ.ਐਸ.ਈ.-ਆਈ.ਐਸ.ਸੀ. ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਜਾ ਰਹੇ ਨੌਜਵਾਨ ਦੀ ਗੱਡੀ ਦਰੱਖਤ 'ਚ ਵੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।