13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵਿਧਾਇਕ ਬੱਗਾ ਵਲੋਂ ਕਬੀਰ ਨਗਰ 'ਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ <br/>

ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਡਾ. ਤਰਲੋਚਨ ਸਿੰਘ)-ਹਲਕਾ ਉੱਤਰੀ ਅਧੀਨ ਪੈਂਦੇ ਵਾਰਡ ਨੰਬਰ 8 'ਚ ਸਥਿਤ ਮੁਹੱਲਾ ਕਬੀਰ ਨਗਰ ਵਿਚ ਬਣਨ ਜਾ ਰਹੀਆਂ ਗਲੀਆਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਰੀਬ 56 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿਚ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਕਰੋੜਾਂ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਕੋ ਇਕ ਮਿਸ਼ਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਸਦ 'ਚ ਮਹਿਲਾ ਰਾਖਵਾਂ ਬਿੱਲ ਅਟਕਣ 'ਚ ਭਾਜਪਾ ਮਹਿਲਾ ਮੋਰਚਾ ਵਲੋਂ ਮਸ਼ਾਲ ਰੋਸ ਮਾਰਚ <br/> ਅਗਲੀ ਖ਼ਬਰ ਜੱਸ ਨਿਊਟ੍ਰੀਸ਼ਨ ਕਲੱਬ ਨੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਸਾਹਮਣੇ ਖੋਲ੍ਹੀ ਨਵੀਂ ਬਰਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।