12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 03-05-2026
ਇਆਲੀ/ਥਰੀਕੇ, 2 ਮਈ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਸੜਕ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਦੀ ਅਗਵਾਈ 'ਚ ਵੈਸਾਖ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਸੰਗਤਾਂ ਸਵੇਰੇ ਤੜਕਸਾਰ ਤੋਂ ਹੀ ਗੁਰੂ ਘਰ ਵਿਖੇ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ | ਦੇਸ਼ ਵਿਦੇਸ਼ ਤੋਂ ਪਹੁੰਚੀਆਂ ਗੁਰਸੰਗਤਾਂ ਨਾਲ ਸੁਆਮੀ ਸੰਤ ਰਾਮਪਾਲ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਬਾਣੀ ਮਨੁੱਖਤਾ ਨੂੰ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਦੀ ਸੱਚੀ ਬੰਦਗੀ ਦਾ ਰਾਹ ਦਿਖਾਉਂਦੀ ਹੈ | ਉਨ੍ਹਾਂ ਦੱਸਿਆ ਕਿ ਸੇਵਾ ਅਤੇ ਸਿਮਰਨ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁੱਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਗੁਰਪ੍ਰੀਤ ਸਿੰਘ ਬੱਧਨੀ, ਜਗਮੀਤ ਸਿੰਘ, ਯੁਵਰਾਜ ਸਿੰਘ, ਚਨਪ੍ਰੀਤ ਸਿੰਘ ਚੰਨੀ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ, ਸਿਮੂ ਸਿੰਘ, ਧਰਮਵੀਰ ਸਿੰਘ, ਸੁਖਜਿੰਦਰ ਸਿੰਘ ਦਾਖਾ, ਦਰਸ਼ਨ ਸਿੰਘ ਭਨਹੋੜ ਸੈਕਟਰੀ, ਗੁਰਦਿੱਤ ਸਿੰਘ, ਜੇ.ਈ. ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੁਖਸ਼ਮ, ਕੁਲਦੀਪ ਸਿੰਘ, ਬਹਾਦੁਰ ਸਿੰਘ ਮੁੰਡੀਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ 5 ਹਜ਼ਾਰ ਕਿ.ਮੀ. ਯਾਤਰਾ ਦੌੜ ਕੇ ਕਰ ਰਹੇ ਓਮ ਸਤੀਜਾ ਦਾ ਲੁਧਿਆਣਾ ਪਹੁੰਚਣ 'ਤੇ ਸਵਾਗਤ... ਅਗਲੀ ਖ਼ਬਰ ਸੇਵਾ ਮੁਕਤੀ 'ਤੇ ਸਰਬਜੀਤ ਸਿੰਘ ਸਿੱਧੂ ਨੂੰ ਦਿੱਤੀ ਨਿੱਘੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।