13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਕੇਸ ਦਰਜ <br/>

ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਆਇਤ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਇਰਸ਼ਾਦ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਮਮਸ਼ਵਰਾ ਹੋ ਕੇ ਉਸ ਨਾਲ ਪਲਾਟ ਦਾ ਸÏਦਾ ਕਰਕੇ ਉਸ ਪਾਸੋਂ 7 ਲੱਖ 20 ਹਜ਼ਾਰ ਰੁਪਏ ਹਾਸਿਲ ਕਰਕੇ ਪਲਾਟ ਦੀ ਰਜਿਸਟਰੀ ਨਾ ਕਰਵਾ ਕੇ ਉਸ ਨਾਲ ਧੋਖਾਧੜੀ ਕੀਤੀ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਸਾਜਨ, ਚੰਦਰ ਕਾਂਤਾ, ਸਿਪਲੀ, ਵਿਕਰਮ ਅਤੇ ਸÏਰਵ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
ਐਕਟਿਵਾ ਸਕੂਟਰ ਚੋਰੀ
ਸਥਾਨਕ ਸਰਾਭਾ ਨਗਰ ਦੇ ਇਲਾਕੇ ਵਿਚੋਂ ਚੋਰਾ ਵਲੋਂ ਇਕ ਕਾਰੋਬਾਰੀ ਦਾ ਸਕੂਟਰ ਚੋਰੀ ਕਰ ਲਿਆ ਗਿਆ | ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਨਵੀਨ ਕੁਮਾਰ ਗੋਇਲ ਨੇ ਦੱਸਿਆ ਕਿ ਉਸ ਨੇ ਆਪਣਾ ਸਕੂਟਰ ਕਮਲ ਟਰੇਡਰਜ਼ ਦੇ ਬਾਹਰ ਲਾਕ ਲਗਾ ਕੇ ਖੜ੍ਹਾ ਕੀਤਾ ਸੀ, ਜਿਸ ਨੰੂ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ¢ ਦÏਰਾਨੇ ਤਫ਼ਤੀਸ਼ ਮੁਲਜ਼ਮ ਨੂੰ ਕਾਬੂ ਕਰਕੇ ਐਕਟਿਵਾ ਬਰਾਮਦ ਕਰ ਲਈ¢ ਮੁਲਜ਼ਮ ਦੀ ਸ਼ਨਾਖ਼ਤ ਪਿ੍ੰਸ ਕੁਮਾਰ ਵਜੋਂ ਹੋਈ ਹੈ ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ¢
ਚੋਰੀਸ਼ੁਦਾ ਮੋਟਰਸਾਈਕਲ ਬਰਾਮਦ
ਪੁਲਿਸ ਨੇ ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਇਕ ਨÏਜਵਾਨ ਨੂੰ ਕਾਬੂ ਕੀਤਾ ਹੈ¢ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ 5 ਵਿਖੇ ਤਾਇਨਾਤ ਹੈੱਡ ਕਾਂਸਟੇਬਲ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਲਜ਼ਮ ਨੂੰ ਚੋਰੀਸ਼ੁਦਾ ਮੋਟਰਸਾਈਕਲ ਬਿਨਾਂ ਨੰਬਰੀ 'ਤੇ ਸਵਾਰ ਹੋਕੇ ਆ ਰਹੇ ਨੂੰ ਮਨਜੀਤ ਨਗਰ ਨੇੜੇ ਚਿੱਟੇ ਕੁਆਟਰ ਤੋਂ ਕਾਬੂ ਕਰਕੇ ਮੋਟਰਸਾਈਕਲ ਬਰਾਮਦ ਕੀਤਾ¢ ਮੁਲਜ਼ਮ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ਵਜੋਂ ਹੋਈ ਹੈ | ਪੁਲਿਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ |

ਪਿਛਲੀ ਖ਼ਬਰ ਡੀ.ਏ.ਵੀ. ਪੱਖੋਵਾਲ ਰੋਡ ਦੀ ਵਿਦਿਆਰਥਣ ਤਿਸ਼ਮੀਤ ਕੌਰ ਦੀ ਵਰਲਡ ਸਕੂਲ ਬਾਸਕਟਬਾਲ ਕੈਂਪ ਲਈ ਚੋਣ <br/> ਅਗਲੀ ਖ਼ਬਰ ਮਾਤਾ ਦਲਜੀਤ ਕੌਰ ਛਤਵਾਲ ਨਮਿਤ ਅੰਤਿਮ ਅਰਦਾਸ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।