13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹਲਕਾ ਗਿੱਲ ਦੇ ਲੋਕਾਂ ਨੂੰ ਕਾਂਗਰਸ ਦੀ ਸਰਕਾਰ ਬਣਨ 'ਤੇ ਦੇਵਾਂਗੇ ਬੁਨਿਆਦੀ ਸਹੂਲਤਾਂ-ਬਾੜੇਵਾਲ <br/>

ਅਜੀਤ ਡੈਸਕ 03-05-2026
ਲਾਡੋਵਾਲ, 2 ਮਈ (ਬਲਬੀਰ ਸਿੰਘ ਰਾਣਾ)-ਕਾਂਗਰਸ ਪਾਰਟੀ ਦੀ ਵਿਧਾਨ ਸਭਾ ਹਲਕਾ ਗਿੱਲ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕਰਨ ਵਾਲੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਵਲੋਂ ਹਲਕਾ ਗਿੱਲ ਅੰਦਰ ਕਾਂਗਰਸੀ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਿੰਡ ਰਜੋਵਾਲ ਵਿਖੇ ਪਾਰਟੀ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਲ ਦਾ ਚਹੂੰਮੁਖੀ ਵਿਕਾਸ ਅਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਸੁੱਖ ਕੇਵਲ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੀ ਮਿਲਿਆ, ਜਦਕਿ ਬਾਕੀ ਪਾਰਟੀਆਂ ਨੇ ਹਲਕਾ ਗਿੱਲ ਨੂੰ ਹਮੇਸ਼ਾ ਅਣਗੌਲਿਆ ਹੀ ਕੀਤਾ ਹੈ | ਬਾੜੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਵਿਚ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਦੀ ਵਾਗ ਡੋਰ ਸੰਭਾਲਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਤੁਹਾਡੇ ਅਸ਼ੀਰਵਾਦ ਨਾਲ 2027 ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਵਿਧਾਨ ਸਭਾ ਹਲਕਾ ਗਿੱਲ ਨੂੰ ਨੰਬਰ ਇਕ 'ਤੇ ਲਿਆਉਣ ਅਤੇ ਪਿੰਡਾਂ ਦੇ ਰੁਕੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ 'ਤੇ ਬਿਨਾਂ ਕਿਸੇ ਪੱਖਪਾਤ ਤੋਂ ਨੇਪਰੇ ਚਾੜਿ੍ਹਆ ਜਾਵੇਗਾ | ਇਸ ਮੌਕੇ ਬਾਬਾ ਜਗਦੇਵ ਸਿੰਘ, ਪੰਚ ਬਲਵੀਰ ਸਿੰਘ, ਸਾਬਕਾ ਬਲਾਕ ਸਮਤੀ ਮੈਂਬਰ ਹਰਦੇਵ ਸਿੰਘ ਲਾਦੀਆਂ, ਸਾਬਕਾ ਸਰਪੰਚ ਪਿੰਕੀ, ਮੱਖਣ ਲਾਲ, ਗੁਰਮੁਖ ਸਿੰਘ, ਸ਼ਿੰਦਾ ਸਿੰਘ, ਜੋਰਾ ਸਿੰਘ, ਰਾਜੂ, ਸਰਬਜੀਤ ਸਿੰਘ, ਬੂਟਾ ਸਿੰਘ, ਪ੍ਰਕਾਸ਼ ਸਿੰਘ, ਬਲਦੇਵ ਸਿੰਘ ਅਤੇ ਭੁਪਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੋਲਰ ਸਿਸਟਮ ਦੀ ਆੜ 'ਚ ਲਗਾਏ ਮੋਬਾਈਲ ਟਾਵਰ ਨੂੰ ਲੈਕੇ ਪਿੰਡ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਧਾਨ ਸਭਾ ਦੀ ਮਰਿਯਾਦਾ ਭੰਗ ਬਾਰੇ ਮੁੱਖ ਮੰਤਰੀ 'ਤੇ ਦੋਸ਼ਾਂ ਦੀ ਜਾਂਚ ਹੋਵੇ-ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।