13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ਾਲੀਮਾਰ ਸਕੂਲ ਵਿਖੇ ਫਲ ਦਿਵਸ ਮਨਾਇਆ <br/>

ਅਜੀਤ ਡੈਸਕ 03-05-2026
ਡਾਬਾ/ਲੁਹਾਰਾ, 2 ਮਈ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਖੇ ਫਲ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਗਈਆਂ | ਵਿਦਿਆਰਥੀ ਕਈ ਤਰ੍ਹਾਂ ਦੇ ਫਲਾਂ ਦੇ ਰੂਪ ਦੀਆਂ ਪੋਸ਼ਾਕਾਂ ਆਦਿ ਪਹਿਨ ਕੇ ਸਕੂਲ ਪਹੁੰਚੇ ਅਤੇ ਆਪਣੇ ਟਿਫ਼ਨ ਵਿਚ ਅਲੱਗ-ਅਲੱਗ ਤਰ੍ਹਾਂ ਦੇ ਫਲ ਵੀ ਲੈ ਕੇ ਆਏ | ਵਿਦਿਆਰਥੀਆਂ ਦੁਆਰਾ ਫਲ ਦਿਵਸ 'ਤੇ ਆਧਾਰਿਤ ਕਵਿਤਾਵਾਂ, ਗੀਤ ਵੀ ਸੁਣਾਏ ਗਏ | ਅਧਿਆਪਕਾਂ ਵਲੋਂ ਸਾਰੇ ਵਿਦਿਆਰਥੀਆਂ ਦਾ ਇਹਨਾਂ ਗਤੀਵਿਧੀਆਂ ਵਿਚ ਪੂਰਾ ਸਮਰਥਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਫਲਾਂ ਦੇ ਸਿਹਤ ਲਈ ਲਾਭ ਦੱਸਦੇ ਹੋਏ ਹਰ ਤਰ੍ਹਾਂ ਦਾ ਫਲ ਖਾਣ ਲਈ ਪ੍ਰੇਰਿਤ ਵੀ ਕੀਤਾ | ਸਾਰੇ ਹੀ ਵਿਦਿਆਰਥੀਆਂ ਨੇ ਫਲ ਦਿਵਸ ਦਾ ਬਹੁਤ ਆਨੰਦ ਮਾਣਿਆ | ਇਸ ਮੌਕੇ ਵਿਦਿਆਰਥੀਆਂ ਨਾਲ ਪ੍ਰਾਇਮਰੀ ਵਿੰਗ ਦੇ ਅਧਿਆਪਕ ਵੀ ਮੌਜੂਦ ਰਹੇ | ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਦੀ ਇਹਨਾਂ ਗਤੀਵਿਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਆਪਣਾ ਆਸ਼ੀਰਵਾਦ ਵੀ ਦਿੱਤਾ |

ਪਿਛਲੀ ਖ਼ਬਰ ਜਥੇਦਾਰ ਨਿਮਾਣਾ ਨੇ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ <br/> ਅਗਲੀ ਖ਼ਬਰ ਸੋਲਰ ਸਿਸਟਮ ਦੀ ਆੜ 'ਚ ਲਗਾਏ ਮੋਬਾਈਲ ਟਾਵਰ ਨੂੰ ਲੈਕੇ ਪਿੰਡ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।