13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜਥੇਦਾਰ ਨਿਮਾਣਾ ਨੇ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ <br/>

ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਪਰਮਿੰਦਰ ਸਿੰਘ ਆਹੂਜਾ)-ਚੁਪਹਿਰਾ ਪਰਿਵਾਰ ਅਤੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਸਰਪ੍ਰਸਤ ਮਨਿੰਦਰ ਸਿੰਘ ਆਹੂਜਾ ਵਲੋਂ ਨਿਸ਼ਕਾਮ ਬੱਸ ਯਾਤਰਾ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮਿ੍ਤਸਰ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਜੈਕਾਰਿਆਂ ਦੀ ਗੂੰਜ ਨਾਲ ਬੱਸਾਂ ਨੂੰ ਰਵਾਨਾ ਕੀਤਾ | ਇਸ ਮੌਕੇ ਰਵਾਨਗੀ ਕਰਨ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਮਨਿੰਦਰ ਸਿੰਘ ਆਹੂਜਾ ਅਤੇ ਇਨ੍ਹਾਂ ਦਾ ਸਮੁੱਚਾ ਚੋਪਿਹਰਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਆਪਣਾ ਜੀਵਨ ਗੁਰੂ ਗ੍ਰੰਥ ਤੇ ਪੰਥ ਦੇ ਲੇਖੇ ਲਾਇਆ ਹੋਇਆ ਹੈ, ਜਿੱਥੇ ਇਹਨਾਂ ਦੀ ਟੀਮ ਘਰੋਂ ਘਰੀਂ ਜਾ ਕੇ ਸੇਵਾ ਸਿਮਰਨ ਤੇ ਨਾਮ ਨਾਲ ਜੋੜਨ ਦਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਮੌਕੇ ਗਿਆਨੀ ਹਰਦੀਪ ਸਿੰਘ, ਜਤਿੰਦਰ ਸਿੰਘ ਸਭਰਵਾਲ, ਦਲੀਪ ਸਿੰਘ, ਕੰਵਲਜੀਤ ਸਿੰਘ, ਗੁਰਮੀਤ ਸਿੰਘ ਰੋਮੀ, ਭਗਤਪ੍ਰੀਤ ਸਿੰਘ, ਅਮਰਜੀਤ ਸਿੰਘ, ਜਗਜੀਤ ਸਿੰਘ ਢੀਂਗਰਾ, ਕਮਲਜੀਤ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਕਿਰਪਾਪ੍ਰੀਤ ਕੌਰ, ਪਵਲੀਨ ਕੌਰ, ਤਰਨਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋਕਾਂ ਦੇ ਵਿਰੋਧ ਤੋਂ ਬਾਅਦ ਟੈਂਕੀ ਵਾਲੀ ਪਾਰਕ 'ਚ ਨਿਗਮ ਵਲੋਂ ਪਾਏ ਜਾ ਰਹੇ ਅਣਅਧਿਕਾਰਤ ਸ਼ੈੱਡ ਦਾ ਕੰਮ ਰੁਕਿਆ <br/>... ਅਗਲੀ ਖ਼ਬਰ ਸ਼ਾਲੀਮਾਰ ਸਕੂਲ ਵਿਖੇ ਫਲ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।