13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵਿਧਾਇਕ ਪਰਾਸ਼ਰ ਵਲੋਂ ਹਰੀ ਕਰਤਾਰ ਕਾਲੋਨੀ ਵਿਖੇ ਗਲੀਆਂ ਦੇ ਪੁਨਰ ਨਿਰਮਾਣ ਲਈ 98 ਲੱਖ ਦੇ ਪ੍ਰਾਜੈਕਟ ਦਾ ਉਦਘਾਟਨ <br/>

ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਡਾ. ਤਰਲੋਚਨ ਸਿੰਘ)-ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਹਰੀ ਕਰਤਾਰ ਕਾਲੋਨੀ, ਵਾਰਡ ਨੰਬਰ 79 ਵਿਖੇ ਗਲੀਆਂ ਦੇ ਪੁਨਰ ਨਿਰਮਾਣ ਲਈ ਇਕ ਵੱਡੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ | ਇਹ ਪ੍ਰਾਜੈਕਟ ਲਗਭਗ 98 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਮੌਕੇ ਵਿਧਾਇਕ ਪਰਾਸ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ ਉਹ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ |

ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਵਿਸ਼ਵ ਹਾਸਾ ਦਿਵਸ ਮਨਾਇਆ <br/> ਅਗਲੀ ਖ਼ਬਰ ਖੜੀ ਕਾਰ 'ਚ ਟੱਕਰ ਮਾਰਨ ਦੇ ਮਾਮਲੇ 'ਚ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।