13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵੈਟਰਨਰੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਪੌਸ਼ਟਿਕ ਮਹੱਤਤਾ ਅਤੇ ਕਰੀਅਰ ਦੇ ਮੌਕਿਆਂ ਬਾਰੇ ਕੀਤਾ ਜਾਗਰੂਕ <br/>

ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਜਤਿੰਦਰ ਭੰਬੀ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ ਕਾਲਜ ਨੇ ਪੁਲਿਸ ਡੀਏਵੀ ਪਬਲਿਕ ਸਕੂਲ ਵਿਖੇ ਦੁੱਧ ਜਾਗਰੂਕਤਾ ਕੈਂਪ ਲਗਾਇਆ | ਵਿਦਿਆਰਥੀਆਂ ਨੂੰ ਬੀ.ਟੈਕ (ਡੇਅਰੀ ਤਕਨਾਲੋਜੀ) ਅਤੇ ਬੀ.ਟੈਕ (ਫੂਡ ਤਕਨਾਲੋਜੀ) ਵਰਗੇ ਅੰਡਰਗੈ੍ਰਜੂਏਟ ਪ੍ਰੋਗਰਾਮਾਂ ਦੇ ਨਾਲ-ਨਾਲ ਡੇਅਰੀ ਅਤੇ ਫੂਡ ਉਦਯੋਗਾਂ, ਗੁਣਵੱਤਾ ਨਿਯੰਤਰਨ ਪ੍ਰਯੋਗਸ਼ਾਲਾਵਾਂ, ਖੋਜ ਅਤੇ ਵਿਕਾਸ, ਉਦਮਤਾ ਅਤੇ ਸਰਕਾਰੀ ਖੇਤਰਾਂ ਵਿਚ ਉੱਚ ਸਿੱਖਿਆ ਸੰਭਾਵਨਾਵਾਂ ਅਤੇ ਵਿਭਿੰਨ ਕੈਰੀਅਰ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ | ਦੁੱਧ ਵਿਚ ਮਿਲਾਵਟ ਦਾ ਪਤਾ ਲਗਾਉਣ ਬਾਰੇ ਇਕ ਸੈਸ਼ਨ ਵੀ ਕਰਵਾਇਆ ਗਿਆ | ਡਾ. ਨਰਿੰਦਰ ਚਾਂਦਲਾ ਅਤੇ ਡਾ. ਅੰਕਿਤ ਗੋਇਲ ਦਾ ਸੰਬੋਧਨ ਵਿਦਿਆਰਥੀਆਂ ਨੂੰ ਕੈਰੀਅਰ ਮੌਕਿਆਂ ਬਾਰੇ ਮਾਰਗ ਦਰਸ਼ਨ ਕਰਨ ਅਤੇ ਇਸ ਗਤੀਸ਼ੀਲ ਅਤੇ ਵਧ ਰਹੇ ਖੇਤਰ ਦੀ ਪੜਚੋਲ ਕਰਨ ਸੰਬੰਧੀ ਪ੍ਰੇਰਿਤ ਕਰਨ ਲਈ ਸੀ | ਡਾ. ਸਰਵਪ੍ਰੀਤ ਸਿੰਘ ਘੁੰਮਣ, ਡੀਨ, ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ, ਨੇ ਦੁੱਧ ਜਾਗਰੂਕਤਾ ਕੈਂਪ ਦੇ ਆਯੋਜਨ ਦੀ ਸ਼ਲਾਘਾ ਕੀਤੀ ਅਤੇ ਦੁੱਧ ਦੇ ਪੌਸ਼ਟਿਕ ਮੁੱਲ ਅਤੇ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਵਿਚ ਇਸਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਮਾਹਿਰਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਗੀਤਾਂਜਲੀ ਸਕਸੈਸ ਅਕੈਡਮੀ ਦੇ ਵਿਦਿਆਰਥੀਆਂ ਦਾ ਆਈ.ਸੀ.ਐਸ.ਈ.-ਆਈ.ਐਸ.ਸੀ. ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਵਿਸ਼ਵ ਹਾਸਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।