13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੀਤਾਂਜਲੀ ਸਕਸੈਸ ਅਕੈਡਮੀ ਦੇ ਵਿਦਿਆਰਥੀਆਂ ਦਾ ਆਈ.ਸੀ.ਐਸ.ਈ.-ਆਈ.ਐਸ.ਸੀ. ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਭੁਪਿੰਦਰ ਸਿੰਘ ਬੈਂਸ)-ਗੀਤਾਂਜਲੀ ਸਕਸੈਸ ਅਕੈਡਮੀ ਦੇ ਵਿਦਿਆਰਥੀਆਂ ਨੇ ਆਈ.ਸੀ.ਐਸ.ਈ. ਅਤੇ ਆਈ.ਐਸ.ਸੀ. ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਅਕੈਡਮੀ ਦੇ ਕਈ ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਉਚ ਸਫਲਤਾ ਪ੍ਰਾਪਤ ਕੀਤੀ | ਆਈ. ਐਸ. ਸੀ. ਪ੍ਰੀਖਿਆ ਵਿਚ ਆਸ਼ਿਕਾ ਗੋਇਲ ਨੇ 99 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਨਾਏਰਾਹ ਨੇ 98 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਲਵੀਰਾ, ਕਾਇਨਾ ਜਗੋਟਾ ਅਤੇ ਵਾਨਿਆ ਚੋਪੜਾ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਆਈ. ਐਸ. ਸੀ. ਅੰਗਰੇਜ਼ੀ ਅਤੇ ਸਾਹਿੱਤ ਵਿਸ਼ੇ ਵਿਚ ਰਿਆਨਾ ਲੰਬਾ ਅਤੇ ਸਾਨਵੀ ਗੋਇਲ ਨੇ 98 ਫ਼ੀਸਦੀ ਅੰਕ ਪ੍ਰਾਪਤ ਕੀਤੇ, ਜਦਕਿ ਵਾਰਾਹੀ ਅਤੇ ਜਾਨਿਆ ਮਾਗੋ ਨੇ 96 ਅੰਕ ਪ੍ਰਾਪਤ ਕੀਤੇ | ਸਕੂਲ ਦੀ ਡਾਇਰੈਕਟਰ ਗੀਤਾਂਜਲੀ ਸਿਆਲ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਕਾਮਯਾਬੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਚੰਗੇ ਮਾਰਗਦਰਸ਼ਨ ਦਾ ਨਤੀਜਾ ਹੈ |

ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਪਿ੍ੰ: ਵੜੈਚ ਐਡੁਲਕਨ ਪੁਰਸਕਾਰ ਸਨਮਾਨਿਤ <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਪੌਸ਼ਟਿਕ ਮਹੱਤਤਾ ਅਤੇ ਕਰੀਅਰ ਦੇ ਮੌਕਿਆਂ ਬਾਰੇ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।